25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਏ . ਐੱਸ . ਆਈ . ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ ਚੋਂ ਫ਼ਰਾਰ

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਸਥਿਤ ਪਿੰਡ ਭਲਾ ਪਿੰਡ ਵਿਖੇ ਏ. ਐੱਸ.

ਪੁਲਿਸ ਹਿਰਾਸਤ ਵਿਚੋਂ ਭੱਜਣ ਵਾਲਾ ਨੌਜਵਾਨ ਕਰਨਬੀਰ ਸਿੰਘ ਕਰਨ। 25-09-2026
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਸਥਿਤ ਪਿੰਡ ਭਲਾ ਪਿੰਡ ਵਿਖੇ ਏ.ਐੱਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ । ਫ਼ਰਾਰ ਹੋਏ ਮੁਲਜ਼ਮ ਦੀ ਪਹਿਚਾਣ ਕਰਨਬੀਰ ਸਿੰਘ ਕਰਨ ਵਜੋਂ ਹੋਈ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮ ਮੁਲਜ਼ਮ ਕਰਨਬੀਰ ਸਿੰਘ ਕਰਨ ਨੂੰ ਹਥਿਆਰ ਬਰਾਮਦਗੀ ਲਈ ਮਜੀਠਾ ਇਲਾਕੇ ਵਿਚ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਨਹਿਰ ਵਿਚ ਛਾਲ ਮਾਰ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਉਕਤ ਘਟਨਾ ਤੋਂ ਬਾਅਦ ਲਾਪਰਵਾਹੀ ਦੇ ਦੋਸ਼ ਹੇਠ ਇਕ ਪੁਲਿਸ ਕਰਮਚਾਰੀ ਗਗਨਦੀਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ 11 ਸਤੰਬਰ ਦੀ ਰਾਤ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿਚ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਅਜਨਾਲਾ ਨੂੰ ਆ ਰਹੇ ਸਨ, ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਉਨ੍ਹਾਂ ਦਾ ਪਿੱਛਾ ਕਰਦਿਆਂ ਗੋਲੀ ਚਲਾਈ ਗਈ ਸੀ। ਗੋਲੀ ਜਸਵੰਤ ਸਿੰਘ ਦੀ ਪੱਗ ਨੂੰ ਲੱਗਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਏ.ਐੱਸ.ਆਈ. ਜਸਵੰਤ ਸਿੰਘ ਨੂੰ ਮਾਮੂਲੀ ਸੱਟ ਲੱਗੀ ਸੀ। ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨਾਲ ਜਦ ਇਸ ਮਾਮਲੇ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਰਨਬੀਰ ਸਿੰਘ ਦੇ ਫਰਾਰ ਹੋਣ ਸੰਬੰਧੀ ਉਸ ਖ਼ਿਲਾਫ਼ ਥਾਣਾ ਮਜੀਠਾ ਵਿਖੇ ਮਾਮਲਾ ਦਰਜ ਕਰਕੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦਾ ਵਫ਼ਦ ਚਾਵਲਾ ਮਾਮਲੇ ’ ਚ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ... ਅਗਲੀ ਖ਼ਬਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ’ ਚ ਗੈਰ - ਵਿੱਦਿਅਕ ਕੰਮਾਂ ਲਈ ਅਧਿਆਪਕਾਂ ਦੀ ਤਾਇਨਾਤੀ ’ ਤੇ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।