25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਤਰੇਏ ਪੁੱਤ ਵਲੋਂ ਮਾਂ ਦਾ ਚਾਕੂ ਮਾਰ ਕੇ ਕਤਲ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ’ਚ ਮਤਰੇਏ ਪੁੱਤਰ ਵਲੋਂ ਮਾਮੂਲੀ ਤਕਰਾਰ ਮਗਰੋਂ ਮਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ.

ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ। (ਹਾਸ਼ੀਏ ’ਚ) ਗੁਰਪ੍ਰੀਤ ਕੌਰ ਦੀ ਫਾਈਲ ਤਸਵੀਰ। ਤਸਵੀਰ : ਲਵਲੀ 25-09-2026
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ’ਚ ਮਤਰੇਏ ਪੁੱਤਰ ਵਲੋਂ ਮਾਮੂਲੀ ਤਕਰਾਰ ਮਗਰੋਂ ਮਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਕਾਤਲ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਹਰਕਮਲਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਗਲੀ ਵਾਲੀਏ ਵਾਲੀ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਰਾਤ ਸਮੇਂ ਉਹ ਆਪਣੀ ਮਾਂ ਗੁਰਪ੍ਰੀਤ ਕੌਰ, ਛੋਟੇ ਭਰਾ ਪ੍ਰਭਪ੍ਰੀਤ ਸਿੰਘ ਅਤੇ ਮੇਰਾ ਵੱਡਾ ਮਤਰੇਆ ਭਰਾ ਲਵਪ੍ਰੀਤ ਸਿੰਘ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਲਵਪ੍ਰੀਤ ਸਿੰਘ ਮੇਰੀ ਮਾਂ ਨਾਲ ਝਗ਼ੜਾ ਕਰਨ ਲੱਗ ਪਿਆ। ਝਗੜੇ ਤੋਂ ਡਰਦੀ ਮੇਰੀ ਮਾਂ ਘਰੋਂ ਬਾਹਰ ਗਲੀ ਵਿਚ ਚਲੀ ਗਈ ਤਾਂ ਲਵਪ੍ਰੀਤ ਸਿੰਘ ਵੀ ਪਿੱਛੇ ਚਾਕੂ ਲੈ ਕੇ ਚਲਾ ਗਿਆ ਤੇ ਗਲੀ ਵਿਚ ਮੇਰੀ ਮਾਂ ’ਤੇ ਚਾਕੂ ਨਾਲ ਵਾਰ ਕੀਤੇ। ਗੰਭੀਰ ਰੂਪ ’ਚ ਜ਼ਖ਼ਮੀ ਹੋਈ ਮਾਤਾ ਨੂੰ ਤੁਰੰਤ ਸਿਵਲ ਹਸਪਤਾਲ ਤਰਨ ਤਾਰਨ ਲਿਜਾਇਆ ਗਿਆ ਪਰ ਤਦ ਤਕ ਉਸਦੀ ਮੌਤ ਹੋ ਚੁੱਕੀ ਸੀ। ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮਾਮਲੇ ਦੀ 7 ਦਿਨਾਂ ਅੰਦਰ ਮੰਗੀ ਰਿਪੋਰਟ ਅਗਲੀ ਖ਼ਬਰ ਭਾਜਪਾ ਈ.ਡੀ. ਰਾਹੀ ਪੰਜਾਬ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਮਨੀਸ਼ ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।