25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਇੰਡੀਗੋ ਪਹਿਲੀ ਅਕਤੂਬਰ ਨੂੰ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ-ਕੋਲਕਾਤਾ ਸਿੱਧੀ ਉਡਾਣ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਪੱਛਮੀ ਬੰਗਾਲ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਕ ਵਾਰ ਫਿਰ ਸਿੱਧੀ ਉਡਾਣ ਮਿਲੇਗੀ, ਕਿਉਂਕਿ ਇੰਡੀਗੋ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕੋਲਕਾਤਾ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ ਹਫਤੇ ਵਿਚ ਤਿੰਨ ਦਿਨ ਚੱਲੇਗੀ।

ਸਮੀਪ ਸਿੰਘ ਗੁਮਟਾਲਾ ਅਤੇ ਯੋਗੇਸ਼ ਕਾਮਰਾ 25-09-2026
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਪੱਛਮੀ ਬੰਗਾਲ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਕ ਵਾਰ ਫਿਰ ਸਿੱਧੀ ਉਡਾਣ ਮਿਲੇਗੀ, ਕਿਉਂਕਿ ਇੰਡੀਗੋ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕੋਲਕਾਤਾ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ ਹਫਤੇ ਵਿਚ ਤਿੰਨ ਦਿਨ ਚੱਲੇਗੀ। ਇਸ ਦੇ ਨਾਲ ਹੀ ਇੰਡੀਗੋ ਕੋਲਕਾਤਾ ਰਾਹੀਂ ਅੰਮ੍ਰਿਤਸਰ ਅਤੇ ਗੁਹਾਟੀ ਵਿਚਕਾਰ ਵੀ ਹਵਾਈ ਸੰਪਰਕ ਮੁਹੱਈਆ ਕਰੇਗੀ। ਇਹ ਜਾਣਕਾਰੀ ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਇਨੀਸ਼ਿਏਟਿਵ ਦੇ ਕਨਵੀਨਰ ਇੰਡੀਆ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਸ੍ਰੀ ਯੋਗੇਸ਼ ਕਾਮਰਾ ਨੇ ਦਿੱਤੀ। ਦੋਵਾਂ ਸਮਾਜ ਸੇਵੀਆਂ ਨੇ ਇਸ ਰੂਟ ਦੀ ਬਹਾਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਸ. ਗੁਮਟਾਲਾ ਨੇ ਕਿਹਾ ਕਿ ਮੌਜੂਦਾ ਜਾਰੀ ਸਮਾਂ-ਸਾਰਣੀ ਅਨੁਸਾਰ, ਕੋਲਕਾਤਾ-ਅੰਮ੍ਰਿਤਸਰ ਉਡਾਣ 6ਈ201 ਮੰਗਲਵਾਰ, ਵੀਰਵਾਰ ਅਤੇ ਸਨਿਚਰਵਾਰ ਨੂੰ ਚੱਲੇਗੀ, ਜੋ ਕੋਲਕਾਤਾ ਤੋਂ ਸਵੇਰੇ 9:45 ਵਜੇ ਰਵਾਨਾ ਹੋ ਕੇ ਦੁਪਹਿਰ 12:25 ਵਜੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ਦੀ ਅੰਮ੍ਰਿਤਸਰ-ਕੋਲਕਾਤਾ ਉਡਾਣ 6ਈ6344 ਦੁਪਹਿਰ 1:05 ਵਜੇ ਰਵਾਨਾ ਹੋ ਕੇ ਦੁਪਹਿਰ 3:35 ਵਜੇ ਕੋਲਕਾਤਾ ਪਹੁੰਚੇਗੀ, ਜਿਸ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਲਗਭਗ ਢਾਈ ਘੰਟੇ ਦਾ ਸਿੱਧਾ ਸਫ਼ਰ ਹੋਵੇਗਾ। ਉਡਾਣ 6ਈ201 ਗੁਹਾਟੀ ਤੋਂ ਸਵੇਰੇ 7:50 ਵਜੇ ਰਵਾਨਾ ਹੋ ਕੇ 9:05 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ 9:45 ਵਜੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਾਪਸੀ ਵਿਚ ਉਡਾਣ 6ਈ6344 ਅੰਮ੍ਰਿਤਸਰ ਤੋਂ 3:35 ਵਜੇ ਕੋਲਕਾਤਾ ਪਹੁੰਚਣ ਤੋਂ ਬਾਅਦ ਸ਼ਾਮ 4:15 ਵਜੇ ਗੁਹਾਟੀ ਲਈ ਅੱਗੇ ਰਵਾਨਾ ਹੋ ਕੇ ਸ਼ਾਮ 5:30 ਵਜੇ ਪਹੁੰਚੇਗੀ।
ਪਿਛਲੀ ਖ਼ਬਰ ਹਾਈ ਪ੍ਰੋਫ਼ਾਈਲ ਮਾਮਲਾ, ਵਾਰ-ਵਾਰ ਮੁਲਤਵੀ ’ਤੇ ਹਾਈ ਕੋਰਟ ਨਾਰਾਜ਼ ਅਗਲੀ ਖ਼ਬਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਗ੍ਰਿਫਤਾਰ, ਬਾਕੀ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।