27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਯੂ. ਐੱਨ. ’ਚ ਸ਼ਾਹਬਾਜ਼ ਸ਼ਰੀਫ਼ ਨੇ ਫਿਰ ਅਲਾਪਿਆ ਕਸ਼ਮੀਰ ਰਾਗ

ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ.

ਸੰਬੋਧਨ ਕਰਦੇ ਹੋਏ ਸ਼ਾਹਬਾਜ਼ ਸ਼ਰੀਫ਼। 27-09-2026
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.) ਦੇ ਮੰਚ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਕਸ਼ਮੀਰ ਮੁੱਦਾ ਚੁੱਕ ਕੇ ਭਾਰਤ ਖ਼ਿਲਾਫ਼ ਬਿਆਨਬਾਜ਼ੀ ਕੀਤੀ, ਉੱਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਖੁੱਲ੍ਹ ਕੇ ਤਾਰੀਫ਼ ਕੀਤੀ । ਕਰੀਬ 23 ਮਿੰਟ ਦੇ ਭਾਸ਼ਣ ’ਚ ਸ਼ਰੀਫ਼ ਨੇ ਸਿੰਧੂ ਜਲ ਸੰਧੀ ਨੂੰ ਲੈ ਕੇ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ ਤੇ ਦਾਅਵਾ ਕੀਤਾ ਕਿ ਡੋਨਾਲਡ ਟਰੰਪ ਦੇ ਦਖ਼ਲ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਵੱਡਾ ਟਕਰਾਅ ਟਲਿਆ ਸੀ। ਟਰੰਪ ਨੇ ਸ਼ਰੀਫ਼ ਦੇ ਇਸ ਬਿਆਨ ਦੀ 87 ਸੈਕਿੰਡ ਦੀ ਵੀਡੀਓ ਬਿਨਾਂ ਕਿਸੇ ਟਿੱਪਣੀ ਦੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਟਰੂਥ ਸੋਸ਼ਲ’ ’ਤੇ ਸਾਂਝੀ ਕੀਤੀ ਹੈ। ਸ਼ਰੀਫ਼ ਨੇ ਆਪਣੇ ਭਾਸ਼ਣ ’ਚ ਸਿੰਧੂ ਜਲ ਸੰਧੀ ਦਾ ਮੁੱਦਾ ਚੁੱਕਦਿਆਂ ਭਾਰਤ ਨੂੰ ਧਮਕੀ ਦਿੱਤੀ ਕਿ ਉਹ ਸਿੰਧੂ ਨਦੀ ਦਾ ਪਾਣੀ ਰੋਕਣ ਦੀ ਗ਼ਲਤੀ ਨਾ ਕਰੇ। ਉਨ੍ਹਾਂ ਕਿਹਾ ਕਿ ਪਾਣੀ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਪਾਕਿ ਜੰਗ ਦੀ ਕਾਰਵਾਈ ਮੰਨੇਗਾ। ਦੂਜੇ ਪਾਸੇ ਯੂ. ਐੱਨ. ’ਚ ਭਾਰਤ ਦੀ ਫ਼ਸਟ ਸੈਕਟਰੀ ਪੇਟਲ ਗਹਿਲੋਤ ਨੇ ਸਪੱਸ਼ਟ ਕੀਤਾ ਕਿ ਜੇਕਰ ਪਾਕਿ ਵਲੋਂ ਸਰਹੱਦ ਪਾਰੋਂ ਅੱਤਵਾਦ ਜਾਰੀ ਰਿਹਾ ਤਾਂ ਉਸਨੂੰ ਇਸ ਦਾ ਗੰਭੀਰ ਖ਼ਮਿਆਜ਼ਾ ਭੁਗਤਣਾ ਪਵੇਗਾ।
ਪਿਛਲੀ ਖ਼ਬਰ ਤਾਲਿਬਾਨ ਦੇ ਹਮਲਿਆਂ ਡਰੋਂ ਪਿਸ਼ਾਵਰ ਸਿਵਲ ਸਕੱਤਰੇਤ ਕਰਵਾਇਆ ਖ਼ਾਲੀ ਮੁਲਾਜ਼ਮਾਂ ਨੂੰ ਦਿੱਤੀ ਛੁੱਟੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।