29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

‘ਪੰਜਾਬ ਬਚਾਓ’ ਰੈਲੀ ਦੌਰਾਨ ਸੁਖਬੀਰ ਨੇ ਜਥੇ: ਵੀਰ ਸਿੰਘ ਲੋਪੋਕੇ ਨੂੰ ਹਲਕਾ ਰਾਜਾਸਾਂਸੀ ਤੋਂ 7ਵੀਂ ਵਾਰ ਉਮੀਦਵਾਰ ਐਲਾਨਿਆ

ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਰੈਲੀ ਵਿਚ ਪਹੁੰਚੇ ਹਜ਼ਾਰਾਂ ਦੇ ਇਕੱਠ ਨੂੰ ਦੇਖਦਿਆਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਸਿਆਸੀ ਹਮਲਿਆਂ ਦੀ ਝੜੀ ਲਗਾ ਦਿੱਤੀ ।

ਅਜੀਤ ਡੈਸਕ 29-09-2026
ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਰਾਜਾਸਾਂਸੀ ਦੇ ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ‘ਪੰਜਾਬ ਬਚਾਓ ਰੈਲੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਰੈਲੀ ਵਿਚ ਪਹੁੰਚੇ ਹਜ਼ਾਰਾਂ ਦੇ ਇਕੱਠ ਨੂੰ ਦੇਖਦਿਆਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਸਿਆਸੀ ਹਮਲਿਆਂ ਦੀ ਝੜੀ ਲਗਾ ਦਿੱਤੀ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਸਿੱਧਾ ਦੋਸ਼ ਲਗਾਇਆ ਕਿ ਇਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੁਰਾਣੇ ਸ਼ਾਸਨ ਦੌਰਾਨ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਸਕੀਮਾਂ ਬੰਦ ਕਰ ਦਿੱਤੀਆਂ, ਜੋਕਿ ਅਕਾਲੀ ਸਰਕਾਰ ਆਉਣ ਸਮੇਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦਾ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਸੁਖਬੀਰ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੇ ਮੁਆਵਜ਼ੇ ਵਿਚ ਵੱਡਾ ਵਾਧਾ ਕੀਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਨਕਾਰ ਕੇ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਜਾ ਸਕੇ । ਉਨ੍ਹਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਰਹੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ 7ਵੀਂ ਵਾਰ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਐਲਾਨਿਆ। ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਫਿਰੌਤੀਆਂ ਕਾਰਨ ਪੰਜਾਬ ਦੇ ਵਪਾਰੀ ਸੂਬਾ ਛੱਡਣ ਲਈ ਮਜਬੂਰ ਹਨ। ਉਨ੍ਹਾਂ ਝੋਲੀ ਅੱਡ ਕੇ ਲੋਪੋਕੇ ਨੂੰ 2027 ਦੀਆਂ ਚੋਣਾਂ ਵਿਚ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸੁਰਜੀਤ ਸਿੰਘ ਪਹਿਲਵਾਨ ਸ਼ਹਿਰੀ ਪ੍ਰਧਾਨ, ਗੌਰਵਦੀਪ ਸਿੰਘ ਵਲਟੋਹਾ, ਨਰਿੰਦਰ ਬਹਿਲ ਨੇ ਸੰਬੋਧਨ ਕੀਤਾ। ਇਸ ਮੌਕੇ ਜਥੇ: ਵੀਰ ਸਿੰਘ ਲੋਪੋਕੇ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਸੱਤਵੀਂ ਵਾਰ ਉਮੀਦਵਾਰ ਐਲਾਨਣ ਲਈ ਧੰਨਵਾਦ ਕੀਤਾ। ਇਸ ਮੌਕੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਅਕਾਲੀ ਸਰਕਾਰ ਸਮੇਂ ਰਾਜਾਸਾਂਸੀ ਹਲਕੇ ਵਿਖੇ ਹੋਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਕਾਲਾ, ਸਰਪੰਚ ਗੁਰਸੇਵਕ ਸਿੰਘ ਗੈਵੀ, ਮਾਸਟਰ ਕਾਬਲ ਸਿੰਘ ਸੰਧੂ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ, ਗੁਰਪ੍ਰੀਤ ਸਿੰਘ ਵਡਾਲੀ, ਨਛੱਤਰ ਸਿੰਘ ਗਿੱਲ, ਬਲਕਰਨ ਸਿੰਘ ਸੰਧੂ, ਨਵਜਿੰਦਰ ਸਿੰਘ ਗਾਂਧੀ, ਰੇਸ਼ਮ ਸਿੰਘ ਕੋਟਲੀ, ਗੁਰਮੀਤ ਸਿੰਘ ਭੱਬਾ, ਜਗਬੀਰ ਸਿੰਘ, ਜਸਵਿੰਦਰ ਸਿੰਘ ਉਮਰਪੁਰਾ, ਜਨਰਲ ਕੌਂਸਲ ਮੈਂਬਰ ਪਰਮਜੀਤ ਸਿੰਘ ਡੱਲੇਕੇ, ਮੈਂਬਰ ਤੇਜ ਇਕਬਾਲ ਸਿੰਘ ਮੁਹਾਰ, ਭਗਤ ਸਿੰਘ ਝੰਜੋਟੀ, ਗੁਰਦੀਪ ਸਿੰਘ ਅਦਲੀ ਵਾਲਾ, ਗੁਰਦੀਪ ਸਿੰਘ ਰਡਾਲਾ, ਡਾ. ਕੇਹਰ ਸਿੰਘ ਬੁੱਟਰ ਰਾਣੀਆ, ਗਿੰਨੂ ਗਿੱਲ ਲੋਪੋਕੇ, ਪ੍ਰਧਾਨ ਅਮਨਦੀਪ ਲਾਰਾ, ਸੰਦੀਪ ਸਿੰਘ ਲੋਪੋਕੇ, ਰਾਜਪਾਲ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ ਭੱਗੂਪੁਰ, ਸਲਵਿੰਦਰ ਸਿੰਘ ਮੈਨੇਜਰ ਰਣਜੀਤ, ਰਣਜੀਤ ਕੌਰ ਕਹਾਲੀ ਇਸਤਰੀ ਪ੍ਰਧਾਨ, ਦਲੀਪ ਸਿੰਘ ਭੰਬੀਰਾ, ਵਜਿੰਦਰ ਕੌਰ ਵੇਰਕਾ, ਸੁਖਦੀਪ ਸਿੰਘ ਪੀ.ਏ., ਹਰਮਨਜੀਤ ਸਿੰਘ ਠੱਠੀ ਆਦਿ ਵਰਕਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੇ ਹੁਸ਼ਿਆਰਪੁਰ ’ ਚ ਧਾਮੀ ਦੇ ਘਰ ਸਾਹਮਣੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਭਾਰਤ ਪੁੱਜੇ ਅਮਰੀਕੀ ਸਫ਼ੀਰ ਸਰਜੀਓ ਗੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।