29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਸਿਰੀਏਵਾਲਾ ਵਿਖੇ ਦੋ ਧੜਿਆਂ ਦੀ ਲੜਾਈ ’ਚ ਇਕ ਨੌਜਵਾਨ ਦਾ ਕਤਲ 10 ਤੋਂ ਵਧੇਰੇ ਨਾਮਜ਼ਦ

ਭਗਤਾ ਭਾਈਕਾ (ਬਠਿੰਡਾ), 28 ਸਤੰਬਰ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਸਿਰੀਏਵਾਲਾ ਵਿਖੇ ਬੀਤੀ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਖ਼ੂਨੀ ਲੜਾਈ ’ਚ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਸਥਾਨਕ ਪੁਲਿਸ ਵਲੋਂ 10 ਤੋਂ ਵਧੇਰਿਆਂ ਖ਼ਿਲਾਫ਼ ਮੁਕੱਦਮੇ ਦਰਜ ਕਰ ਲਿਆ ਹੈ।

ਸਿਮਰਨਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 29-09-2026
ਭਗਤਾ ਭਾਈਕਾ (ਬਠਿੰਡਾ), 28 ਸਤੰਬਰ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਸਿਰੀਏਵਾਲਾ ਵਿਖੇ ਬੀਤੀ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਖ਼ੂਨੀ ਲੜਾਈ ’ਚ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਸਥਾਨਕ ਪੁਲਿਸ ਵਲੋਂ 10 ਤੋਂ ਵਧੇਰਿਆਂ ਖ਼ਿਲਾਫ਼ ਮੁਕੱਦਮੇ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਸਿਮਰਨਪ੍ਰੀਤ ਸਿੰਘ ਜੋ ਕਿ ਪਿੰਡ ਸਿਰੀਏਵਾਲਾ ਵਿਖੇ ਆਪਣੇ ਮਿੱਤਰ ਹਰਜੋਤ ਸਿੰਘ ਨੂੰ ਮਿਲਣ ਗਿਆ ਸੀ । ਇਸੇ ਦੌਰਾਨ ਉਨ੍ਹਾਂ ਦੋਵਾਂ ਨੌਜਵਾਨਾਂ ਉਪਰ 10 ਦੇ ਕਰੀਬ ਹੋਰ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਘਟਨਾ ਦੌਰਾਨ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸਿਮਰਨਪ੍ਰੀਤ ਸਿੰਘ ਤੇ ਹਰਜੋਤ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਜ਼ਖ਼ਮੀ ਕਰਨ ਦਾ ਦੋਸ਼ ਲਗਾਇਆ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਭਗਤਾ ਭਾਈਕਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ , ਜਿੱਥੇ ਡਾਕਟਰਾਂ ਨੇ ਸਿਮਰਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਜੋਤ ਨੂੰ ਰੈਫ਼ਰ ਕਰ ਦਿੱਤਾ ਗਿਆ । ਸਥਾਨਕ ਪੁਲਿਸ ਸਟੇਸ਼ਨ ਦੇ ਮੁਖੀ ਪਰਬਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਦੇ ਬਿਆਨਾਂ ਆਧਾਰਿਤ ਪੁਲਿਸ ਵਲੋਂ ਅਗਲ੍ਹੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਲੈ ਕੇ ਪੁਲਿਸ ਵਲੋਂ 10 ਤੋਂ ਵਧੇਰੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਚਾਰ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੀ ਭੂਆ ਸਾਥੀ ਸਮੇਤ ਕਾਬੂ, ਬੱਚਾ ਬਰਾਮਦ ਅਗਲੀ ਖ਼ਬਰ ਬਠਿੰਡਾ ’ਚ ਠੇਕੇ ਦੇ ਕਰਿੰਦੇ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।