29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚਾਰ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੀ ਭੂਆ ਸਾਥੀ ਸਮੇਤ ਕਾਬੂ, ਬੱਚਾ ਬਰਾਮਦ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਬੀਤੀ ਦੇਰ ਸ਼ਾਮ 4 ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੀ ਭੂਆ ਨੂੰ ਪੁਲਿਸ ਨੇ ਉਸ ਦੇ ਸਾਥੀ ਸਮੇਤ ਕਾਬੂ ਕਰਕੇ ਬੱਚੇ ਨੂੰ ਬਰਾਮਦ ਕਰ ਲਿਆ ਹੈ। ਇਸ ਸੰਬੰਧੀ ਡੀ.

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਬੀਤੀ ਦੇਰ ਸ਼ਾਮ 4 ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੀ ਭੂਆ ਨੂੰ ਪੁਲਿਸ ਨੇ ਉਸ ਦੇ ਸਾਥੀ ਸਮੇਤ ਕਾਬੂ ਕਰਕੇ ਬੱਚੇ ਨੂੰ ਬਰਾਮਦ ਕਰ ਲਿਆ ਹੈ। ਇਸ ਸੰਬੰਧੀ ਡੀ.ਸੀ.ਪੀ. ਆਲਮ ਵਿਜੈ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਨਿਊ ਚੰਦਰ ਨਗਰ ਦੇ ਇਲਾਕੇ ਵਿਚੋਂ ਅਲੋਕ ਪੁੱਤਰ ਰਾਮ ਲਤਾਵਨ ਦਾ ਚਾਰ ਮਹੀਨੇ ਦਾ ਬੱਚਾ ਆਰੀਅਨ ਅਗਵਾ ਕਰ ਲਿਆ ਗਿਆ ਸੀ। ਅਲੋਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ। ਫੁਟੇਜ ਵਿਚ ਉਕਤ ਅਲੋਕ ਦੀ ਭੈਣ ਮਮਤਾ ਅਤੇ ਉਸ ਦਾ ਸਾਥੀ ਵਿਵੇਕ ਬੱਚੇ ਨੂੰ ਸੋਨਮ ਤੋਂ ਖੋਹ ਕੇ ਭੱਜ ਰਹੇ ਸਨ, ਜਿਸ ’ਤੇ ਪੁਲਿਸ ਵਲੋਂ ਇਨ੍ਹਾਂ ਦੀ ਭਾਲ ਲਈ ਛਾਪਾਮਾਰੀ ਕੀਤੀ ਤਾਂ ਦੇਰ ਰਾਤ 12 ਵਜੇ ਦੇ ਕਰੀਬ ਬੱਚੇ ਨੂੰ ਜਲੰਧਰ ਤੋਂ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੇ ਬੱਚੇ ਨੂੰ ਵੇਚਣ ਦੇ ਮਕਸਦ ਨਾਲ ਅਗਵਾ ਕੀਤਾ ਸੀ। ਪੁਲਿਸ ਅਧਿਕਾਰੀ ਨੇ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛ ਪੜਤਾਲ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਵਲੋਂ ਬੱਚੇ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ 662 ਕਰੋੜ ਦੇ ਮਾਮਲੇ ’ਚ ਬਾਜਵਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਨਿਯਮਤ ਜ਼ਮਾਨਤ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਪਿੰਡ ਸਿਰੀਏਵਾਲਾ ਵਿਖੇ ਦੋ ਧੜਿਆਂ ਦੀ ਲੜਾਈ ’ਚ ਇਕ ਨੌਜਵਾਨ ਦਾ ਕਤਲ 10 ਤੋਂ ਵਧੇਰੇ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।