29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਨੋਜ ਤ੍ਰਿਪਾਠੀ ਦਾ ਬੀ.ਬੀ.ਐੱਮ.ਬੀ. ਚੇਅਰਮੈਨ ਵਜੋਂ ਕਾਰਜਕਾਲ ਵਧਿਆ

ਚੰਡੀਗੜ੍ਹ, 28 ਸਤੰਬਰ (ਪ੍ਰੋ ਅਵਤਾਰ ਸਿੰਘ) - ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੇ ਕਾਰਜਕਾਲ ਨੂੰ ਕੇਂਦਰ ਸਰਕਾਰ ਨੇ ਤਿੰਨ ਮਹੀਨਿਆਂ ਲਈ ਹੋਰ ਵਧਾ ਦਿੱਤਾ ਹੈ । 27 ਸਤੰਬਰ ਨੂੰ ਸਮਾਪਤ ਹੋਣ ਵਾਲਾ ਉਨ੍ਹਾਂ ਦਾ ਕਾਰਜਕਾਲ ਹੁਣ 27 ਦਸੰਬਰ 2026 ਤੱਕ ਜਾਰੀ ਰਹੇਗਾ ।

ਅਜੀਤ ਡੈਸਕ 29-09-2026
ਚੰਡੀਗੜ੍ਹ, 28 ਸਤੰਬਰ (ਪ੍ਰੋ ਅਵਤਾਰ ਸਿੰਘ) - ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੇ ਕਾਰਜਕਾਲ ਨੂੰ ਕੇਂਦਰ ਸਰਕਾਰ ਨੇ ਤਿੰਨ ਮਹੀਨਿਆਂ ਲਈ ਹੋਰ ਵਧਾ ਦਿੱਤਾ ਹੈ । 27 ਸਤੰਬਰ ਨੂੰ ਸਮਾਪਤ ਹੋਣ ਵਾਲਾ ਉਨ੍ਹਾਂ ਦਾ ਕਾਰਜਕਾਲ ਹੁਣ 27 ਦਸੰਬਰ 2026 ਤੱਕ ਜਾਰੀ ਰਹੇਗਾ । ਇਸ ਦੇ ਨਾਲ ਹੀ ਬੋਰਡ ਵਿਚ ਮੈਂਬਰ (ਸਿੰਚਾਈ) ਤੇ ਮੈਂਬਰ (ਪਾਵਰ) ਦੇ ਅਹੁਦੇ ਲੰਮੇ ਸਮੇਂ ਤੋਂ ਖਾਲੀ ਰਹਿਣ ਦਾ ਮਾਮਲਾ ਵੀ ਚਰਚਾ ਵਿਚ ਹੈ । ਕੇਂਦਰੀ ਬਿਜਲੀ ਮੰਤਰਾਲੇ ਵਲੋਂ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਨੋਜ ਤ੍ਰਿਪਾਠੀ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾਇਆ ਗਿਆ ਹੈ। ਇਸ ਤਹਿਤ ਉਹ ਹੁਣ 27 ਦਸੰਬਰ 2026 ਤੱਕ ਬੀ.ਬੀ.ਐੱਮ.ਬੀ. ਦੇ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ । ਹੁਕਮਾਂ ਵਿਚ ਅਗਲੇ ਆਦੇਸ਼ਾਂ ਤੱਕ ਕਾਰਜਕਾਲ ਜਾਰੀ ਰੱਖਣ ਦੀ ਵਿਵਸਥਾ ਹੋਣ ਦੀ ਸਥਿਤੀ ਵਿਚ ਇਹ ਮਿਆਦ ਉਸ ਅਨੁਸਾਰ ਵੀ ਅੱਗੇ ਵਧ ਸਕਦੀ ਹੈ । ਇਸੇ ਦੌਰਾਨ ਬੋਰਡ ਵਿਚ ਮੈਂਬਰ (ਸਿੰਚਾਈ) ਅਤੇ ਮੈਂਬਰ (ਪਾਵਰ) ਦੇ ਦੋ ਅਹਿਮ ਅਹੁਦੇ ਲੰਮੇ ਸਮੇਂ ਤੋਂ ਖਾਲੀ ਪਏ ਹਨ । ਇਹ ਦੋਵੇਂ ਅਹੁਦੇ ਬੋਰਡ ਦੇ ਤਕਨੀਕੀ ਅਤੇ ਪ੍ਰਸ਼ਾਸਨਿਕ ਕੰਮਕਾਜ ਪੱਖੋਂ ਮਹੱਤਵਪੂਰਨ ਮੰਨੇ ਜਾਂਦੇ ਹਨ। ਇਨ੍ਹਾਂ ਅਹੁਦਿਆਂ ’ਤੇ ਨਿਯੁਕਤੀਆਂ ਨਾ ਹੋਣ ਕਾਰਨ ਬੋਰਡ ਦੇ ਕੰਮਕਾਜ ਨਾਲ ਜੁੜੇ ਮਾਮਲਿਆਂ ਵਿਚ ਪੂਰੀ ਸਮਰਥਾ ਨਾਲ ਫ਼ੈਸਲੇ ਲੈਣ ਸਬੰਧੀ ਚਰਚਾ ਹੁੰਦੀ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਗਲਤ ਤੇ ਵਧ ਕੇ ਆਏ ਬਿਲਾਂ ਕਾਰਨ ਬਿਜਲੀ ਦੇ ਕੁਨੈਕਸ਼ਨ ਕੱਟਣ ’ਤੇ ਲਗਾਈ ਰੋਕ ਅਗਲੀ ਖ਼ਬਰ ਸੰਸਦ ਮੈਂਬਰਾਂ-ਵਿਧਾਇਕਾਂ ਦੇ ਕੇਸਾਂ ਦੀ ਹਾਈ ਕੋਰਟ ਕਰੇਗੀ ਸਿੱਧੀ ਨਿਗਰਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।