29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੂਪ ਕੌਰ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ’ਚੋਂ ਕੀਤਾ ਬਰਖ਼ਾਸਤ

ਚੰਡੀਗੜ੍ਹ, 28 ਸਤੰਬਰ (ਪ੍ਰੋ ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੂਪ ਕੌਰ ਸੰਧੂ ਵਲੋਂ ਵਾਰ-ਵਾਰ ਅਨੁਸ਼ਾਸਨਹੀਣਤਾ ਤੇ ਦੁਰਵਿਵਹਾਰ ਕੀਤੇ ਜਾਣ ਕਾਰਨ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

ਅਜੀਤ ਡੈਸਕ 29-09-2026

ਚੰਡੀਗੜ੍ਹ, 28 ਸਤੰਬਰ (ਪ੍ਰੋ ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੂਪ ਕੌਰ ਸੰਧੂ ਵਲੋਂ ਵਾਰ-ਵਾਰ ਅਨੁਸ਼ਾਸਨਹੀਣਤਾ ਤੇ ਦੁਰਵਿਵਹਾਰ ਕੀਤੇ ਜਾਣ ਕਾਰਨ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਰੂਪ ਕੌਰ ਸੰਧੂ ਪਿਛਲੇ ਦਿਨਾਂ ਦੌਰਾਨ ਇੱਕ ਬਹਿਰੀਨ ਤੋਂ ਆਈ ਬੀਬੀ ਨਾਲ ਸਬੰਧਿਤ ਮਾਮਲੇ ਨੂੰ ਲੈ ਕੇ ਵੀ ਚਰਚਾ ਵਿਚ ਆਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹੁਣ ਰੂਪ ਕੌਰ ਸੰਧੂ ਖ਼ਿਲਾਫ਼ ਜਥੇਬੰਦਕ ਕਾਰਵਾਈ ਕੀਤੀ ਗਈ ਹੈ। ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯੋਗ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਲਿਆ ਗਿਆ ਹੈ।

ਫੇਸਬੁੱਕ ’ਤੇ ਪਾਈ ਸੀ ਪੋਸਟ
ਅੰਮ੍ਰਿਤਸਰ, (ਜਸਵੰਤ ਸਿੰਘ ਜੱਸ)- ਬਹਿਰੀਨ ਵਾਲੀ ਬੀਬੀ ਨੂੰ ਸੋਸ਼ਲ ਮੀਡੀਆ ’ਤੇ ਲੋਕਾਂ ਸਾਹਮਣੇ ਲਿਆਉਣ ਵਾਲੀ ਬੀਬੀ ਰੂਪ ਕੌਰ ਸੰਧੂ ਨੇ ਸੋਸ਼ਲ ਮੀਡੀਆ ’ਤੇ ਨਵਾਂ ਖੁਲਾਸਾ ਕਰਦਿਆਂ ਕਿਹਾ ਹੈ ਕਿ ਕੁੱਝ ਪੀੜਤ ਔਰਤਾਂ ਨੇ ਮੇਰੇ ਨਾਲ ਸੰਪਰਕ ਕੀਤਾ ਹੈ । ਇਕ ਪੋਸਟ ਸਾਂਝੀ ਕਰਦਿਆਂ ਬੀਬੀ ਸੰਧੂ ਨੇ ਕਿਹਾ ਕਿ ਉਨ੍ਹਾਂ ਵਲੋਂ ਕਈ ਅਜਿਹੇ ਚਰਚਿਤ ਨਾਂਵਾਂ ਦਾ ਜ਼ਿਕਰ ਕੀਤਾ ਗਿਆ ਹੈ, ਜੋ ਆਪਣੇ ਆਪ ਨੂੰ ਪੰਥ ਤੇ ਪੰਜਾਬ ਦੇ ਵੱਡੇ ਧਾਰਮਿਕ ਤੇ ਸਿਆਸੀ ਆਗੂ ਅਖਵਾਉਂਦੇ ਹਨ । ਉਨ੍ਹਾਂ ਇੰਕਸ਼ਾਫ ਕੀਤਾ ਕਿ ਇਨ੍ਹਾਂ ਵਿਚੋਂ ਇੱਕ ਨਿਹੰਗ ਸਿੰਘ ਬਾਣੇ ਵਿਚ, ਇੱਕ ਰੂਪਨਗਰ ਜ਼ਿਲ੍ਹੇ ਤੇ ਪੰਜਾਬ ਦੇ ਕੁੱਝ ਪੰਥਕ ਹਲਕਿਆਂ ਵਿਚੋਂ ਜਾਣੇ ਜਾਂਦੇ ਇਲਾਕਿਆਂ ਨਾਲ ਸਬੰਧਿਤ ਪਾਏ ਗਏ ਹਨ, ਪਰ ਪਰਦੇ ਦੇ ਪਿੱਛੇ ਉਨ੍ਹਾਂ ਦਾ ਅਸਲ ਕਿਰਦਾਰ ਕੀ ਹੈ, ਇਸ ਦਾ ਸੱਚ ਜਲਦ ਹੀ ਸਭ ਦੇ ਸਾਹਮਣੇ ਲਿਆਉਣਾ ਜ਼ਰੂਰੀ ਹੋਵੇਗਾ। ਮੈਂ ਆਉਂਦੇ ਦਿਨਾਂ ਵਿਚ ਸਿੰਘ ਸਾਹਿਬ ਦੇ ਸਾਹਮਣੇ ਠੋਸ ਸਬੂਤ ਪੇਸ਼ ਕਰਕੇ ਸਖ਼ਤ ਕਾਰਵਾਈ ਦੀ ਮੰਗ ਕਰਾਂਗੀ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਜੇ ਮੇਰਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਤਾਂ ਇਸ ਸਬੰਧੀ ਵੱਡੇ ਖੁਲਾਸੇ ਕਰਾਂਗੀ।

 

ਪਿਛਲੀ ਖ਼ਬਰ ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਪੀ.ਪੀ.ਐੱਸ.ਸੀ. ਵਲੋਂ ਹਾਰਟੀਕਲਚਰ ਡਿਵੈਲਪਮੈਂਟ ਅਫ਼ਸਰ ਦੇ 101 ਅਹੁਦਿਆਂ ਦਾ ਅੰਤਿਮ ਨਤੀਜਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।