29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਸਿੱਖ ਜਥੇਬੰਦੀਆਂ ਦੇ ਆਗੂਆਂ ਕੇਵਲ ਸਿੰਘ ਸਾਬਕਾ ਜਥੇਦਾਰ ਜਸਵਿੰਦਰ ਸਿੰਘ ਐਡਵੋਕੇਟ, ਸੁਖਦੇਵ ਸਿੰਘ ਭੌਰ ਅਤੇ ਨਵਕਿਰਨ ਸਿੰਘ ਐਡਵੋਕੇਟ ਸਮੇਤ ਵੱਖ ਵੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਬਹਿਰੀਨ ਤੋਂ ਆਈ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਨਾਲ ਜੁੜੇ ਮਾਮਲੇ ਨੇ ਸਿਰਫ਼ ਐੱਫ. ਆਈ.

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਸਿੱਖ ਜਥੇਬੰਦੀਆਂ ਦੇ ਆਗੂਆਂ ਕੇਵਲ ਸਿੰਘ ਸਾਬਕਾ ਜਥੇਦਾਰ ਜਸਵਿੰਦਰ ਸਿੰਘ ਐਡਵੋਕੇਟ, ਸੁਖਦੇਵ ਸਿੰਘ ਭੌਰ ਅਤੇ ਨਵਕਿਰਨ ਸਿੰਘ ਐਡਵੋਕੇਟ ਸਮੇਤ ਵੱਖ ਵੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਬਹਿਰੀਨ ਤੋਂ ਆਈ ਬੀਬੀ ਵਲੋਂ ਲਗਾਏ ਗਏ ਦੋਸ਼ਾਂ ਨਾਲ ਜੁੜੇ ਮਾਮਲੇ ਨੇ ਸਿਰਫ਼ ਐੱਫ.ਆਈ.ਆਰ. ਵਿਚ ਨਾਮਜ਼ਦ ਵਿਅਕਤੀਆਂ ਸੰਬੰਧੀ ਹੀ ਨਹੀਂ, ਸਗੋਂ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ, ਜਵਾਬਦੇਹੀ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਸੰਬੰਧੀ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ, ਇਸ ਲਈ ਉਹ ਇਨ੍ਹਾਂ ਸਵਾਲਾਂ ਦੇ ਸਪਸ਼ਟ ਜਵਾਬ ਮੰਗਣ । ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਇਹ ਜਾਣਨ ਦਾ ਹੱਕ ਹੈ ਕਿ ਸ਼੍ਰੋਮਣੀ ਕਮੇਟੀ ਦੇ ਸੰਸਥਾਗਤ ਢਾਂਚੇ ਅੰਦਰ ਅਸਲ ਵਿਚ ਕੀ ਵਾਪਰਿਆ। ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਰਾਜਨੀਤਿਕ ਬਿਆਨਾਂ ਦੀ ਬਜਾਏ ਤੱਥਾਂ, ਰਿਕਾਰਡ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਮਿਲਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਕਿਸੇ ਵਿਅਕਤੀ, ਰਾਜਨੀਤਿਕ ਪਾਰਟੀ ਜਾਂ ਧੜੇ ਦੀ ਨਿੱਜੀ ਸੰਸਥਾ ਨਹੀਂ, ਸਗੋਂ ਸਿੱਖ ਪੰਥ ਦੀ ਸੰਸਥਾ ਹੈ । ਇਸ ਪੱਤਰ ’ਤੇ ਰਾਣਾ ਦਲਜੀਤ ਸਿੰਘ, ਚੇਅਰਮੈਨ ਗੁਰਮਤ ਗਿਆਨ ਬਿਸ਼ਨ ਜੀ ਕਾਲਜ ਖੁਸ਼ਹਾਲ ਸਿੰਘ, ਜਨਰਲ ਸਕੱਤਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ਜਲੰਧਰ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਲਿਸਨਿੰਗ ਵੀ ਕਾਲਜ, ਸੁਰਿੰਦਰ ਪਾਲ ਸਿੰਘ ਜਲੰਧਰ, ਪਰਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਸਲੋਚਨ, ਬੀਰ ਸਿੰਘ ਵਿਰਸਾ ਫਾਊਂਡੇਸ਼ਨ ਲੁਧਿਆਣਾ ਅਤੇ ਮਨਜਿੰਦਰ ਕੌਰ ਲੁਧਿਆਣਾ ਦੇ ਵੀ ਦਸਤਖਤ ਹਨ।
ਪਿਛਲੀ ਖ਼ਬਰ ਆਮ ਨਾਗਰਿਕਾਂ ਲਈ ਹੁਣ ਸਵੇਰੇ 6:30 ਵਜੇ ਖੁੱਲ੍ਹੇਗਾ ਜਲ੍ਹਿਆਂਵਾਲਾ ਬਾਗ ਅਗਲੀ ਖ਼ਬਰ ਰੂਪ ਕੌਰ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ’ਚੋਂ ਕੀਤਾ ਬਰਖ਼ਾਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।