30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜਿਆ

ਐੱਸ. ਏ.

ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਕਪਿਲ ਵਧਵਾ)-ਰਿਸ਼ਵਤਖੋਰੀ, ਫਿਰੌਤੀ ਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਸਾਲ 2023 ਵਿਚ ਦਰਜ ਹੋਏ ਇਕ ਮਾਮਲੇ ਵਿਚ ਗ੍ਰਿਫ਼ਤਾਰ ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ ਅੱਜ ਬਾਅਦ ਦੁਪਹਿਰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪਿਛਲਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਤਫ਼ਤੀਸ਼ੀ ਅਫ਼ਸਰ ਵਲੋਂ ਰਾਜਜੀਤ ਸਿੰਘ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਇਸ ਮੌਕੇ ਤਫ਼ਤੀਸ਼ੀ ਅਫ਼ਸਰ ਨੇ ਪਹਿਲਾਂ ਮੰਗੇ ਗਏ 10 ਦਿਨਾਂ ਦੇ ਰਿਮਾਂਡ ’ਚੋਂ ਬਾਕੀ ਰਹਿੰਦੇ ਪੰਜ ਦਿਨਾਂ ਦਾ ਰਿਮਾਂਡ ਦੇਣ ਦੀ ਮੰਗ ਕੀਤੀ ਸੀ, ਪਰ ਅਦਾਲਤ ਵਿਚ ਪੇਸ਼ ਹੋਏ ਰਾਜਜੀਤ ਸਿੰਘ ਦੇ ਵਕੀਲ ਐੱਚ. ਐੱਸ. ਧਨੋਆ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕੀਲ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਉਹ ਪਹਿਲਾਂ ਹੀ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਰਹਿ ਚੁੱਕੇ ਹਨ। ਬਚਾਅ ਪੱਖ ਵਲੋਂ ਹੋਰ ਪੁਲਿਸ ਰਿਮਾਂਡ ਦੀ ਲੋੜ ’ਤੇ ਇਤਰਾਜ਼ ਜਤਾਇਆ ਗਿਆ। ਇਸ ਤਰ੍ਹਾਂ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਮੁਲਜ਼ਮ ਰਾਜਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ।
ਪਿਛਲੀ ਖ਼ਬਰ ਰਾਜਸ੍ਰੀ ਦੀਵਾਲੀ ਗੋਲਡ ਤੇ ਰਾਜਸ੍ਰੀ ਦੀਵਾਲੀ ਧਮਾਕਾ ਲਾਟਰੀਆਂ ਦੀ ਧਮਾਕੇਦਾਰ ਸ਼ੁਰੂਆਤ ਅਗਲੀ ਖ਼ਬਰ ਥਾਣੇ ਅੱਗੇ ਇਕੱਠੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਚੱਕਾ ਜਾਮ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।