ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ’ਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਕਾਦੀਆਂ
ਲੁਧਿਆਣਾ, 30 ਸਤੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਹਾੜੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਇੱਕ ਕੋਝਾ ਮਜ਼ਾਕ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਣਕ ਦੀ ਸਹਾਇਕ ਕੀਮਤ ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਜਿਣਸਾਂ ਦੇ ਭਾਅ ਡਾ ਸੁਆਮੀਨਾਥਨ ਦੀ ਸਿਫਾਰਸ਼ ਸੀ - 2 + 50ਫੀਸਦੀ ਕੀਮਤ ਮੁਤਾਬਿਕ ਤੈਅ ਕੀਤੇ ਜਾਣ ਚਾਹੀਦੇ ਹਨ।
ਅਜੀਤ ਡੈਸਕ
01-10-2026