02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੋਣ ਮਨੋਰਥ ਪੱਤਰ ਲਈ ਘਰ - ਘਰ ਜਾਵੇਗਾ ਸ਼੍ਰੋਮਣੀ ਅਕਾਲੀ ਦਲ ( ਬ ), 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਮੁਹਿੰਮ

ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬ) ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।

ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬ) ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਇਸ ਮੁਹਿੰਮ ਦੌਰਾਨ ਪਾਰਟੀ ਵਲੋਂ ਲੋਕਾਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾਣਗੇ । ਇਹ ਫ਼ੈਸਲਾ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਏ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਆਬਜ਼ਰਵਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਦੀ ਸ਼ੁਰੂਆਤ ਕਰਨਗੇ, ਜਦਕਿ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ । ਇਸੇ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ । ਮੀਟਿੰਗ ਉਪਰੰਤ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 6 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਅਟਾਰੀ ਤੋਂ ਕੀਤੀ ਜਾਵੇਗੀ ਤੇ ਇਸ ਨੂੰ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਲਿਜਾਇਆ ਜਾਵੇਗਾ । ਇਸ ਦੌਰਾਨ ਪਾਰਟੀ ਆਗੂ ਅਤੇ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀ ਰਾਇ ਲੈਣਗੇ ਕਿ ਚੋਣ ਮਨੋਰਥ ਪੱਤਰ ਵਿਚ ਕਿਹੜੇ ਮੁੱਦੇ ਅਤੇ ਸੁਝਾਅ ਸ਼ਾਮਿਲ ਕੀਤੇ ਜਾਣੇ ਚਾਹੀਦੇ ਹਨ । ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਅਤੇ ਇਸ ਦੇ ਆਗੂਆਂ ਖ਼ਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਕੀਤੇ ਜਾਂਦੇ ਕਥਿਤ ਕੂੜ ਪ੍ਰਚਾਰ ਨਾਲ ਨਜਿੱਠਣ ਲਈ 10 ਮੈਂਬਰੀ ਵਕੀਲਾਂ ਦੀ ਕਮੇਟੀ ਗਠਿਤ ਕੀਤੀ ਗਈ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਦਾ ਵਾਧਾ ਕਰਕੇ 2610 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਨਿਖੇਧੀ ਕੀਤੀ । ਅੱਜ ਦੀ ਇਸ ਮੀਟਿੰਗ ਵਿਚ ਸਿਕੰਦਰ ਸਿੰਘ ਮਲੂਕਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਬੱਬੇਹਾਲੀ, ਐਨ.ਕੇ ਸ਼ਰਮਾ, ਦਰਬਾਰਾ ਸਿੰਘ ਗੁਰੂ, ਵੀਰ ਸਿੰਘ ਲੋਪੋਕੇ, ਮਨਤਾਰ ਸਿੰਘ ਬਰਾੜ, ਅਰਸ਼ਦੀਪ ਸਿੰਘ ਕਲੇਰ, ਤੇਜਿੰਦਰ ਸਿੰਘ ਮਿੱਢੂਖੇੜਾ, ਪਰਮਬੰਸ ਸਿੰਘ ਬੰਟੀ ਰੁਮਾਣਾ, ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਰਵਿੰਦਰ ਸਿੰਘ ਖੇੜਾ, ਪਰਮਿੰਦਰ ਸਿੰਘ ਸੁਹਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਈਸੀਲਾ ਗਰੁੱਪ ਰਾਈਸ ਬਰਾਨ ਆਇਲ ਨਿਰਯਾਤ ਦੇ ਖੇਤਰ ਵਿਚ ਪਹਿਲੇ ਤੇ ਦੂਜੇ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਟੀਫ਼ਿਕੇਟਾਂ ’ਚ ਵੇਰਵਿਆਂ ਦੀ ਸੋਧ ਲਈ ਆਨਲਾਈਨ ਸੇਵਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।