02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡਿਜੀਟਲ ਗ੍ਰਿਫ਼ਤਾਰੀ ਮਾਮਲੇ ’ਚ ਈ. ਡੀ. ਵਲੋਂ ਸੋਹੇਲ ਅਖ਼ਤਰ ਗ੍ਰਿਫ਼ਤਾਰ, 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਜਲੰਧਰ, 1 ਅਕਤੂਬਰ (ਸ਼ਿਵ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਸ਼ਿਵ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਲੰਧਰ ਜ਼ੋਨਲ ਦਫ਼ਤਰ ਨੇ ਡਿਜੀਟਲ ਗ੍ਰਿਫ਼ਤਾਰੀ ਰਾਹੀਂ ਐਸ.ਪੀ. ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸੋਹੇਲ ਅਖ਼ਤਰ ਉਰਫ਼ ਰਾਜੂ ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਹੈ। ਈ.ਡੀ. ਨੇ 28 ਸਤੰਬਰ ਨੂੰ ਪੱਛਮੀ ਬੰਗਾਲ ਵਿਚ ਤਿੰਨ ਥਾਵਾਂ ’ਤੇ ਤਲਾਸ਼ੀ ਮੁਹਿੰਮ ਵੀ ਚਲਾਈ। ਮੁਲਜ਼ਮ ਨੂੰ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ. ਐਮ. ਐਲ. ਏ.), 2002 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲੰਧਰ ਦੀ ਵਿਸ਼ੇਸ਼ ਪੀ. ਐਮ. ਐਲ. ਏ. ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 6 ਅਕਤੂਬਰ ਤੱਕ ਸੱਤ ਦਿਨਾਂ ਦੇ ਈ.ਡੀ. ਰਿਮਾਂਡ ’ਤੇ ਭੇਜ ਦਿੱਤਾ ਹੈ। ਈ. ਡੀ. ਦੀ ਜਾਂਚ ਲੁਧਿਆਣਾ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਚ ਦਰਜ ਐਫ.ਆਈ.ਆਰ. ਦੇ ਆਧਾਰ ’ਤੇ ਸ਼ੁਰੂ ਹੋਈ ਸੀ। ਇਸੇ ਗਰੋਹ ਨਾਲ ਸਬੰਧਿਤ ਡਿਜੀਟਲ ਗ੍ਰਿਫ਼ਤਾਰੀ ਦੇ ਮਾਮਲਿਆਂ ਵਿਚ ਦਰਜ ਨੌਂ ਹੋਰ ਐਫ. ਆਈ. ਆਰ. ਵੀ ਜਾਂਚ ਵਿਚ ਸ਼ਾਮਿਲ ਕੀਤੀਆਂ ਗਈਆਂ ਹਨ। ਜਾਂਚ ਮੁਤਾਬਕ, ਠੱਗਾਂ ਨੇ ਨਕਲੀ ਅਧਿਕਾਰੀ ਬਣ ਕੇ ਐਸ.ਪੀ. ਓਸਵਾਲ ਨੂੰ ਡਿਜੀਟਲ ਗ੍ਰਿਫ਼ਤਾਰੀ ਦਾ ਡਰ ਦਿਖਾਇਆ ਅਤੇ ਉਨ੍ਹਾਂ ਤੋਂ 7 ਕਰੋੜ ਰੁਪਏ ਦੀ ਰਕਮ ਹਾਸਲ ਕੀਤੀ। ਈ.ਡੀ. ਦੀ ਜਾਂਚ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਠੱਗੀ ਦੀ ਰਕਮ ਨੂੰ ਯੋਜਨਾਬੱਧ ਢੰਗ ਨਾਲ ਕਈ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕਰਕੇ ਉਸਦਾ ਸਰੋਤ ਅਤੇ ਅਸਲ ਮਾਲਕਾਨਾ ਹੱਕ ਛੁਪਾਇਆ ਗਿਆ।
ਪਿਛਲੀ ਖ਼ਬਰ ਪੀ . ਐੱਸ . ਪੀ . ਸੀ . ਐੱਲ . ਮੈਨੇਜਮੈਂਟ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ’ ਚ ਤੇਜ਼ੀ ਲਿਆਉਣ ਦੀ ਹਦਾਇਤ... ਅਗਲੀ ਖ਼ਬਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੇ ਅਫਸਰਸ਼ਾਹੀ ਖਿਲਾਫ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।