03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿਸ਼ਾਵਰ ’ਚ ਦੋ ਦਿਨਾਂ ਅੰਦਰ ਲਹਿਰਾ ਦਿਆਂਗੇ ਅਫ਼ਗਾਨ ਝੰਡਾ-ਨੂਰੁੱਲਾ ਨੂਰੀ

ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਵਲੋਂ ਅਫ਼ਗਾਨਿਸਤਾਨ ਦੇ ਇਲਾਕਿਆਂ ’ਚ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ਮਗਰੋਂ ਤਾਲਿਬਾਨ ਸਰਕਾਰ ਦੇ ਸਰਹੱਦੀ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਨੂਰੁੱਲਾ ਨੂਰੀ ਨੇ ਪਾਕਿਸਤਾਨੀ ਫ਼ੌਜ ਅਤੇ ਖ਼ੁਫ਼ੀਆ ਏਜੰਸੀ ਆਈ. ਐੱਸ.

ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਵਲੋਂ ਅਫ਼ਗਾਨਿਸਤਾਨ ਦੇ ਇਲਾਕਿਆਂ ’ਚ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ਮਗਰੋਂ ਤਾਲਿਬਾਨ ਸਰਕਾਰ ਦੇ ਸਰਹੱਦੀ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਨੂਰੁੱਲਾ ਨੂਰੀ ਨੇ ਪਾਕਿਸਤਾਨੀ ਫ਼ੌਜ ਅਤੇ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਤਾਲਿਬਾਨ ਚਾਹੇ ਤਾਂ ਸਿਰਫ਼ ਦੋ ਦਿਨਾਂ ਦੇ ਅੰਦਰ ਪਾਕਿਸਤਾਨ ਦੇ ਪਿਸ਼ਾਵਰ ’ਚ ਅਫ਼ਗਾਨ ਝੰਡਾ ਲਹਿਰਾ ਸਕਦਾ ਹੈ। ਕਾਬੁਲ ’ਚ ਇਕ ਪ੍ਰੋਗਰਾਮ ਦੌਰਾਨ ਨੂਰੀ ਨੇ ਕਿਹਾ ਕਿ ਪਾਕਿ ਅਫ਼ਗਾਨ ਲੋਕਾਂ ਦੇ ਸਬਰ ਦੀ ਪ੍ਰੀਖਿਆ ਲੈਣੀ ਬੰਦ ਕਰੇ ਤੇ ਇਤਿਹਾਸ ਤੋਂ ਸਬਕ ਸਿੱਖੇ। ਉਨ੍ਹਾਂ ਸੋਵੀਅਤ ਸੰਘ ਅਤੇ ਅਮਰੀਕਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੱਡੀਆਂ ਫ਼ੌਜੀ ਤਾਕਤਾਂ ਵੀ ਅਫ਼ਗਾਨਿਸਤਾਨ ’ਚ ਅਸਫ਼ਲ ਸਾਬਤ ਹੋਈਆਂ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਅਫ਼ਗਾਨਿਸਤਾਨ ਦੇ ਕੰਧਾਰ, ਪਕਤੀਆ, ਖੋਸਤ ਤੇ ਪਕਤੀਕਾ ਸੂਬਿਆਂ ’ਚ ਵੀ ਪਾਕਿਸਤਾਨੀ ਫ਼ੌਜ ਵਲੋਂ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਕਾਰਨ ਸਰਹੱਦ ’ਤੇ ਸਥਿਤੀ ਗੰਭੀਰ ਬਣੀ ਹੋਈ ਹੈ।
ਪਿਛਲੀ ਖ਼ਬਰ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਮੁੱਖ ਤਰਜੀਹ ਅਗਲੀ ਖ਼ਬਰ ਵੈਦਬਾਣ ਆਯੁਰਵੈਦਿਕ ਦੇ ਐਮ.ਡੀ. ਸੁਭਾਸ਼ ਗੋਇਲ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।