03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 2 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਪ੍ਰੀਤ ਨਗਰ (ਮੋਹਣਾ ਪੌੜੀਆਂ) ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦੀ (ਚਿੱਟੇ) ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ 26 ਕੁ ਸਾਲ ਦਾ ਨੌਜਵਾਨ ਕਮਲਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨਸ਼ੇ ਕਰਨ ਦਾ ਆਦੀ ਸੀ, ਬੀਤੀ ਰਾਤ ਜਦੋਂ ਉਹ ਆਪਣੇ ਪਿਤਾ ਦੀ ਸਾਊਂਡ ਦੀ ਦੁਕਾਨ ਤੋਂ ਸਮੇਂ ਸਿਰ ਘਰ ਨਾ ਪਹੁੰਚਿਆ ਤਾਂ ਮ੍ਰਿਤਕ ਦੀ ਮਾਂ ਅਤੇ ਭੈਣ ਜਦੋਂ ਦੁਕਾਨ ’ਤੇ ਆਈਆਂ ਤਾਂ ਉਹ ਬੇਸੁੱਧ ਪਿਆ ਸੀ।

ਕਮਲਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 03-10-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 2 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਪ੍ਰੀਤ ਨਗਰ (ਮੋਹਣਾ ਪੌੜੀਆਂ) ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦੀ (ਚਿੱਟੇ) ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ 26 ਕੁ ਸਾਲ ਦਾ ਨੌਜਵਾਨ ਕਮਲਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨਸ਼ੇ ਕਰਨ ਦਾ ਆਦੀ ਸੀ, ਬੀਤੀ ਰਾਤ ਜਦੋਂ ਉਹ ਆਪਣੇ ਪਿਤਾ ਦੀ ਸਾਊਂਡ ਦੀ ਦੁਕਾਨ ਤੋਂ ਸਮੇਂ ਸਿਰ ਘਰ ਨਾ ਪਹੁੰਚਿਆ ਤਾਂ ਮ੍ਰਿਤਕ ਦੀ ਮਾਂ ਅਤੇ ਭੈਣ ਜਦੋਂ ਦੁਕਾਨ ’ਤੇ ਆਈਆਂ ਤਾਂ ਉਹ ਬੇਸੁੱਧ ਪਿਆ ਸੀ।ਜਦੋਂ ਪਰਿਵਾਰ ਵਲੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਕਤ ਮ੍ਰਿਤਕ ਦਾ ਛੋਟਾ ਭਰਾ ਵੀ ਕੁਝ ਮਹੀਨੇ ਪਹਿਲਾਂ ਨਸ਼ੇ ਦੀ ਭੇਂਟ ਚੜ੍ਹ ਚੁੱਕਿਆ ਹੈ। ਇਸ ਸਬੰਧੀ ਜਦੋਂ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐਚ.ਓ. ਇੰਸਪੈਕਟਰ ਬਲਵੰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਸ਼ਾ ਸਪਲਾਈ ਕਰਨ ਦੇ ਦੋਸ਼ ਵਿਚ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਰਾਜਵਿੰਦਰ ਕੌਰ ਅਤੇ ਉਸ ਦੇ ਪੁੱਤਰ ਹਰਮਨ ਸਿੰਘ ਉਰਫ ਨਿਪਾਲੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਡਿਪਟੀ ਸਪੀਕਰ, ਵਿਧਾਇਕਾਂ ਸਮੇਤ ਅਨੇ... ਅਗਲੀ ਖ਼ਬਰ ਦੇਸ਼ ਵਿਚੋਂ ਭਾਜਪਾ ਦਾ ਪੱਤਣ ਹੋਣਾ ਸ਼ੁਰੂ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।