04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਰੋਧੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ - ਬਰਿੰਦਰ ਗੋਇਲ

ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਰੋਧੀ ਪਾਰਟੀਆਂ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਬਜਾਏ ਸੂਬੇ ਦੀ ਅਸਲ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਵੱਡੇ ਸੰਕਟਾਂ ਵਿੱਚੋਂ ਲੰਘ ਚੁੱਕਾ ਹੈ ਅਤੇ ਪੰਜਾਬੀਆਂ ਨੇ ਹਮੇਸ਼ਾ ਹਿੰਮਤ ਤੇ ਦਲੇਰੀ ਨਾਲ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ।

ਅਜੀਤ ਡੈਸਕ 04-10-2026
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਰੋਧੀ ਪਾਰਟੀਆਂ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਬਜਾਏ ਸੂਬੇ ਦੀ ਅਸਲ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਬਹੁਤ ਵੱਡੇ ਸੰਕਟਾਂ ਵਿੱਚੋਂ ਲੰਘ ਚੁੱਕਾ ਹੈ ਅਤੇ ਪੰਜਾਬੀਆਂ ਨੇ ਹਮੇਸ਼ਾ ਹਿੰਮਤ ਤੇ ਦਲੇਰੀ ਨਾਲ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਅਜਿਹੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਮੁੱਚੇ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨਾ ਠੀਕ ਨਹੀਂ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਾਜਪਾ ਵਲੋਂ ਸੂਬੇ ਵਿੱਚ ਕੱਢੀ ਗਈ ਯਾਤਰਾ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਿਆਸੀ ਯਾਤਰਾਵਾਂ ਜਾਂ ਬਿਆਨਬਾਜ਼ੀ ਨਾਲ ਨਹੀਂ, ਸਗੋਂ ਠੋਸ ਕਾਰਵਾਈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਲੜੀ ਜਾ ਸਕਦੀ ਹੈ।
ਪਿਛਲੀ ਖ਼ਬਰ ਹੁਣ ਮੈਂ ਪੈਸੇ ਲਈ ਬਹੁਤੀਆਂ ਫ਼ਿਲਮਾਂ ਨਹੀਂ ਕਰਦੀ, ਬਲਕਿ ਕਹਾਣੀ, ਸਕ੍ਰਿਪਟ ਤੇ ਨਿਰਦੇਸ਼ਕ ਦੇ ਵਧੀਆ ਕੰਮ ਨੂੰ ਤਰਜ਼ੀਹ ਦਿੰਦੀ... ਅਗਲੀ ਖ਼ਬਰ ਸੰਦੀਪ ਸਿੰਘ ਹਥਨ ਨੇ ਸੰਭਾਲਿਆ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।