ਨਵੀਂ ਦਿੱਲੀ, 3 ਅਕਤੂਬਰ (ਪੀ.ਟੀ.ਆਈ.)-ਰੂਸ ਇਸ ਸਾਲ ਲਗਭਗ 70,000 ਭਾਰਤੀ ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇਣ ਲਈ ਸਹਿਮਤ ਹੋਇਆ ਹੈ। ਇਨ੍ਹਾਂ ਕਾਮਿਆਂ ਦੀ ਖਾਸ ਤੌਰ ’ਤੇ ਉਸਾਰੀ ਤੇ ਲੌਜਿਸਟਿਕਸ (ਸਾਮਾਨ ਦੀ ਢੋਆ-ਢੁਆਈ ਤੇ ਪ੍ਰਬੰਧਨ) ਦੇ ਖੇਤਰਾਂ ’ਚ ਲੋੜ ਹੋਵੇਗੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਸਦੀ ਸਲਾਹਕਾਰ ਕਮੇਟੀ ਨੂੰ ਰੂਸ ਨਾਲ ਭਾਰਤ ਦੇ ‘ਬਹੁਪੱਖੀ’ ਸਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਗੱਲ ਦੱਸੀ। ਮੀਟਿੰਗ ਬਾਰੇ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਜੈਸ਼ੰਕਰ ਨੇ ਕਮੇਟੀ ਨੂੰ ਜਾਣੂ ਕਰਵਾਇਆ ਕਿ ਦੋਵੇਂ ਦੇਸ਼ ਦੁਵੱਲੇ ਵਪਾਰ, ਨਿਵੇਸ਼ ਤੇ ਊਰਜਾ ਖੇਤਰ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ।