05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਪੰਜਾਬ ਦੀ ਧੀ ਬਲਜੀਤ ਕੌਰ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ

ਅਜਨਾਲਾ/ਰਾਜਾਸਾਂਸੀ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ’ਚ ਜਾਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਣ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਬਲਜੀਤ ਕੌਰ ਦਾ ਅੱਜ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਪਹੁੰਚਣ ਤੇ ਪਰਿਵਾਰਕ ਮੈਂਬਰਾਂ, ਜ਼ਿਲ੍ਹਾ ਖੇਡ ਅਧਿਕਾਰੀਆਂ, ਕੋਚਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਕਾ ਕੰਡਿਆਲਾ ਨਾਲ ਸਬੰਧਿਤ ਬਲਜੀਤ ਕੌਰ ਦੇ ਰਾਜਾਸਾਂਸੀ ਹਵਾਈ ਅੱਡਾ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਢੋਲ ਦੀ ਤਾਲ ’ਤੇ ਭੰਗੜੇ ਵੀ ਪਾਏ।

ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੀ ਖਿਡਾਰਨ ਬਲਜੀਤ ਕੌਰ ਦਾ ਸਵਾਗਤ ਕਰਨ ਸਮੇਂ ਪਿਤਾ ਲਖਵਿੰਦਰ ਸਿੰਘ, ਮਾਤਾ ਰਾਜਵੰਤ ਕੌਰ ਤੇ ਹੋਰ ਪਰਿਵਾਰਕ ਮੈਂਬਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 05-10-2026
ਅਜਨਾਲਾ/ਰਾਜਾਸਾਂਸੀ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ’ਚ ਜਾਪਾਨ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਣ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਬਲਜੀਤ ਕੌਰ ਦਾ ਅੱਜ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਪਹੁੰਚਣ ਤੇ ਪਰਿਵਾਰਕ ਮੈਂਬਰਾਂ, ਜ਼ਿਲ੍ਹਾ ਖੇਡ ਅਧਿਕਾਰੀਆਂ, ਕੋਚਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਕਾ ਕੰਡਿਆਲਾ ਨਾਲ ਸਬੰਧਿਤ ਬਲਜੀਤ ਕੌਰ ਦੇ ਰਾਜਾਸਾਂਸੀ ਹਵਾਈ ਅੱਡਾ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਢੋਲ ਦੀ ਤਾਲ ’ਤੇ ਭੰਗੜੇ ਵੀ ਪਾਏ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੋਚ ਮਨਜੀਤ ਕੌਰ, ਕੋਚ ਸੁਖਮਿੰਦਰ ਸਿੰਘ, ਮੁੱਖ ਅਧਿਆਪਕ ਤੇ ਕੋਚ ਗੁਰਿੰਦਰ ਸਿੰਘ ਬੱਬੂ ਵੀ ਮੌਜੂਦ ਸਨ। ਇਸ ਮੌਕੇ ਬਲਜੀਤ ਕੌਰ ਦੇ ਪਿਤਾ ਲਖਵਿੰਦਰ ਸਿੰਘ ਅਤੇ ਮਾਤਾ ਰਾਜਵੰਤ ਨੇ ਕਿਹਾ ਕਿ ਸਾਨੂੰ ਆਪਣੀ ਹੋਣਹਾਰ ਧੀ ’ਤੇ ਪੂਰਾ ਮਾਣ ਹੈ ਜਿਸ ਵੱਲੋਂ ਸਾਡੇ ਪਰਿਵਾਰ ਪਿੰਡ ਅਤੇ ਪੰਜਾਬ ਦਾ ਨਾਮ ਕੌਮਾਂਤਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਇਸ ਮੌਕੇ ਚੈਂਪੀਅਨ ਬਲਜੀਤ ਕੌਰ ਨੇ ਕਿਹਾ ਕਿ ਏਸ਼ੀਅਨ ਖੇਡਾਂ ਵਿਚ 44 ਸਾਲਾਂ ਬਾਅਦ ਭਾਰਤ ਲਈ ਸੋਨ ਤਮਗਾ ਜਿੱਤਣਾ ਉਸ ਲਈ ਹੀ ਨਹੀਂ, ਸਗੋਂ ਉਸਦੇ ਪਿੰਡ, ਪੰਜਾਬ ਅਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਸਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਪਰਿਵਾਰ, ਕੋਚਾਂ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਦਿੱਤਾ, ਜਿਨ੍ਹਾਂ ਨੇ ਹਰ ਪੜਾਅ ’ਤੇ ਉਸਦਾ ਹੌਸਲਾ ਵਧਾਇਆ ਅਤੇ ਸਾਥ ਦਿੱਤਾ। ਬਲਜੀਤ ਕੌਰ ਨੇ ਕਿਹਾ ਕਿ ਖੇਡਾਂ ਵਿਚ ਸਫਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਪਰਿਵਾਰ ਦੇ ਸਹਿਯੋਗ ਦੀ ਬਹੁਤ ਮਹੱਤਤਾ ਹੈ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ‘ਅਜੀਤ’’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਬਲਜੀਤ ਕੌਰ ਨੇ ਪਿੰਡ ਕੈਰੋਂ ਤੋਂ ਆਪਣੇ ਖੇਡ ਸਫ਼ਰ ਦੀ ਸ਼ੁਰੂਆਤ ਕੀਤੀ ਅਤੇ ਅੱਜ ਆਪਣੀ ਮਿਹਨਤ ਤੇ ਲਗਨ ਸਦਕਾ ਇੰਨੀ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਸ ਮੌਕੇ ਬਲਜੀਤ ਕੌਰ ਦਾ ਭਰਾ ਦਿਲਸ਼ੇਰ ਸਿੰਘ, ਰਾਮਗੜ੍ਹੀਆ ਭਲਾਈ ਬੋਰਡ ਜ਼ਿਲ੍ਹਾ ਤਰਨਤਾਰਨ ਦੇ ਚੇਅਰਮੈਨ ਦਿਲਪ੍ਰੀਤ ਸਿੰਘ, ਠੇਕੇਦਾਰ ਅਵਤਾਰ ਸਿੰਘ, ਠੇਕੇਦਾਰ ਰਣਜੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਸ਼ਰਨਜੀਤ ਸਿੰਘ, ਅੰਜੂ ਵਰਮਾ, ਤੀਰਥ ਸਿੰਘ, ਤਰਸ਼ੇਮ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫੂਸ ਮੰਡੀ ਦੇ ਸਾਬਕਾ ਸਰਪੰਚ ਦਾ ਦਿਨ-ਦਿਹਾੜੇ ਕਤਲ ਅਗਲੀ ਖ਼ਬਰ ਬਹਿਬਲ ਗੋਲੀਕਾਂਡ ਦੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।