05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੰਨੀ ਦੇ ਪੁੱਤਰ ਵਲੋਂ ਪਾਈ ਪੋਸਟ ‘ਗੁੱਡਾ ਗੁੱਡੀ ਉਹ ਜਾਂਦੇ’ ਕਾਰਨ ਗਰਮਾਈ ਪੰਜਾਬ ਕਾਂਗਰਸ ਵਿਚਲੀ ਸਿਆਸਤ

ਚੰਡੀਗੜ੍ਹ, 4 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਹਾਈ ਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ ਤੇ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾ ਕੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀਆਂ ਅੰਦਰ ਇਹ ਮੰਨਿਆ ਜਾ ਰਿਹਾ ਸੀ ਕਿ ਹੁਣ ਕਾਂਗਰਸ ਵਿੱਚਲੀ ਖਾਨਾਜੰਗੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ, ਪਰ ਪੰਜਾਬ ਕਾਂਗਰਸ ਅੰਦਰ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਤੇ ਖਾਨਾਜੰਗੀ ਹੁਣ ਮੁੜ ਨਵੇਂ ਸਿਆਸੀ ਵਿਵਾਦ ਵੱਲ ਵਧਦੀ ਦਿਖਾਈ ਦੇ ਰਹੀ ਹੈ । ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਵਲੋਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਇਕ ਪੋਸਟ ਨੇ ਪਾਰਟੀ ਅੰਦਰਲੇ ਸਿਆਸੀ ਮਾਹੌਲ ਨੂੰ ਮੁੜ ਗਰਮਾ ਦਿੱਤਾ ਹੈ ।

ਅਜੀਤ ਡੈਸਕ 05-10-2026
ਚੰਡੀਗੜ੍ਹ, 4 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਹਾਈ ਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ ਤੇ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾ ਕੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀਆਂ ਅੰਦਰ ਇਹ ਮੰਨਿਆ ਜਾ ਰਿਹਾ ਸੀ ਕਿ ਹੁਣ ਕਾਂਗਰਸ ਵਿੱਚਲੀ ਖਾਨਾਜੰਗੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ, ਪਰ ਪੰਜਾਬ ਕਾਂਗਰਸ ਅੰਦਰ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਧੜੇਬੰਦੀ ਤੇ ਖਾਨਾਜੰਗੀ ਹੁਣ ਮੁੜ ਨਵੇਂ ਸਿਆਸੀ ਵਿਵਾਦ ਵੱਲ ਵਧਦੀ ਦਿਖਾਈ ਦੇ ਰਹੀ ਹੈ । ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਵਲੋਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਇਕ ਪੋਸਟ ਨੇ ਪਾਰਟੀ ਅੰਦਰਲੇ ਸਿਆਸੀ ਮਾਹੌਲ ਨੂੰ ਮੁੜ ਗਰਮਾ ਦਿੱਤਾ ਹੈ । ਖਾਸ ਤੌਰ ’ਤੇ ਇਹ ਪੋਸਟ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ । ਚੰਨੀ ਦੇ ਪੁੱਤਰ ਵਲੋਂ ਕੀਤੀ ਗਈ ‘ਗੁੱਡਾ-ਗੁੱਡੀ ਉਹ ਜਾਂਦੇ’ ਵਾਲੀ ਟਿੱਪਣੀ ਨੂੰ ਕਾਂਗਰਸ ਦੇ ਅੰਦਰੂਨੀ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ । ਸੂਤਰਾਂ ਅਨੁਸਾਰ ਰਾਜਾ ਵੜਿੰਗ ਨਾਲ ਜੁੜੇ ਕਈ ਆਗੂ ਅਤੇ ਕੁਝ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੀ ਇਸ ਪੋਸਟ ਨੂੰ ਲੈ ਕੇ ਔਖੇ ਦੱਸੇ ਜਾ ਰਹੇ ਹਨ । ਇਨ੍ਹਾਂ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵਰਗੇ ਅਹਿਮ ਅਹੁਦੇ ਨੂੰ ਲੈ ਕੇ ਪਾਰਟੀ ਅੰਦਰ ਪਹਿਲਾਂ ਹੀ ਅਸਮੰਜਸ ਤੇ ਧੜੇਬੰਦੀ ਦਾ ਮਾਹੌਲ ਬਣਿਆ ਰਿਹਾ ਹੈ, ਪਰ ਜਦੋਂ ਕਾਂਗਰਸ ਹਾਈ ਕਮਾਨ ਵਲੋਂ ਨਵਾਂ ਪ੍ਰਧਾਨ ਲਾ ਦਿੱਤਾ ਗਿਆ ਹੈ ਤਾਂ ਅਜਿਹੇ ਸਮੇਂ ਇਸ ਤਰ੍ਹਾਂ ਦੀਆਂ ਸੋਸ਼ਲ ਮੀਡੀਆ ਟਿੱਪਣੀਆਂ ਪਾਰਟੀ ਵਿਚ ਵੱਡੇ ਆਗੂਆਂ ਵਿਚਾਲੇ ਤਣਾਅ ਨੂੰ ਹੋਰ ਵਧਾ ਸਕਦੀਆਂ ਹਨ । ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਧੜੇ ਵਿਚਾਲੇ ਖਾਨਾ ਜੰਗੀ ਸਿਖਰਾਂ ਉੱਤੇ ਸੀ ਅਤੇ ਬਾਗੀ ਧੜਾ ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਲਗਾਤਾਰ ਮੰਗ ਕਰ ਰਿਹਾ ਸੀ ਤਾਂ ਪੰਜਾਬ ਕਾਂਗਰਸ ਦੇ ਉਸ ਵੇਲੇ ਦੇ ਇੰਚਾਰਜ ਭੁਪੇਸ਼ ਬਘੇਲ ਨੇ ਇਹ ਕਈ ਵਾਰ ਜਨਤਕ ਤੌਰ ’ਤੇ ਕਿਹਾ ਸੀ ਕਿ ਪ੍ਰਧਾਨ ਬਦਲਣਾ ਕੋਈ ਗੁੱਡਾ ਗੁੱਡੀ ਦਾ ਖੇਲ ਨਹੀਂ, ਪ੍ਰਧਾਨ ਨਹੀਂ ਬਦਲੇਗਾ ਅਤੇ ਚਰਨਜੀਤ ਸਿੰਘ ਚੰਨੀ ਦੇ ਪੁੱਤ ਵਲੋਂ ਪਾਈ ਪੋਸਟ ਨੂੰ ਭੁਪੇਸ਼ ਬਘੇਲ ਦੀ ਉਸ ਗੁੱਡੇ ਗੁੱਡੀ ਵਾਲੀ ਗੱਲ ਦਾ ਜਵਾਬ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਭਗਵੰਤ ਮਾਨ ਅਗਲੀ ਖ਼ਬਰ ਕਾਂਗਰਸ ਨੇ ਅੱਜ ਤੱਕ ਪੰਜਾਬ ਦੇ ਭਖਦੇ ਮਸਲੇ ਹੱਲ ਨਹੀਂ ਕੀਤੇ - ਗੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।