ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣਨ ’ ਤੇ ਖਰੜ ਹਲਕੇ ਦੀ ਨੁਹਾਰ ਬਦਲੀ ਜਾਵੇਗੀ - ਖੇੜਾ
ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਵਿਧਾਨ ਸਭਾ ਹਲਕਾ ਖਰੜ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਇਸ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸੱਤਾ ਵਿਚ ਆਈ ਤਾਂ ਵਿਧਾਨ ਸਭਾ ਹਲਕਾ ਖਰੜ ਦੇ ਹਰ ਪਿੰਡ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ।
ਅਜੀਤ ਡੈਸਕ
08-10-2026