09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਗਲੀ ਅਕਾਲੀ ਦਲ ਦੀ ਸਰਕਾਰ ਮੁਫਤ ਸਿੱਖਿਆ ਤੇ ਹਰ ਪਰਿਵਾਰ ਲਈ 25 ਲੱਖ ਰੁਪਏ ਦਾ ਮੈਡੀਕਲ ਬੀਮਾ ਦੇਵੇਗੀ-ਸੁਖਬੀਰ

ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਾ ਸਿਰਫ ਸੂਬੇ ਵਿਚ ਗਰੈਜੂਏਸ਼ਨ ਪੱਧਰ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਵੇਗੀ ਬਲਕਿ ਹਰ ਪਰਿਵਾਰ ਨੂੰ ਸਾਲਾਨਾ 25 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਵੀ ਦਿੱਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਪੰਜਾਬ ਬਚਾਓ ਮੁਹਿੰਮ ਤਹਿਤ ਲਹਿਰਾਗਾਗਾ ਅਤੇ ਖਨੌਰੀ ਵਿਖੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਅਤੇ ਸਤਗੁਰ ਸਿੰਘ ਬੰਗੜ ਵਲੋਂ ਕਰਵਾਈਆਂ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਨਾਗਰਿਕਾਂ ਨੂੰ ਸਿੱਖਿਆ ਤੇ ਸਿਹਤ ਸੰਭਾਲ ਸਹੂਲਤਾਂ ਦੇਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 09-10-2026
ਲਹਿਰਾਗਾਗਾ, 8 ਅਕਤੂਬਰ (ਅਸ਼ੋਕ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਾ ਸਿਰਫ ਸੂਬੇ ਵਿਚ ਗਰੈਜੂਏਸ਼ਨ ਪੱਧਰ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਵੇਗੀ ਬਲਕਿ ਹਰ ਪਰਿਵਾਰ ਨੂੰ ਸਾਲਾਨਾ 25 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਵੀ ਦਿੱਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਪੰਜਾਬ ਬਚਾਓ ਮੁਹਿੰਮ ਤਹਿਤ ਲਹਿਰਾਗਾਗਾ ਅਤੇ ਖਨੌਰੀ ਵਿਖੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਅਤੇ ਸਤਗੁਰ ਸਿੰਘ ਬੰਗੜ ਵਲੋਂ ਕਰਵਾਈਆਂ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਨਾਗਰਿਕਾਂ ਨੂੰ ਸਿੱਖਿਆ ਤੇ ਸਿਹਤ ਸੰਭਾਲ ਸਹੂਲਤਾਂ ਦੇਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਨੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਸੀ.ਬੀ.ਆਈ. ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸੀ.ਬੀ.ਆਈ. ਦੇ ਡਰ ਕਾਰਨ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਭੱਜ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ ਦਲ (ਬਾਦਲ) ਨੂੰ ਸੱਤਾ ਵਿੱਚ ਲਿਆਓ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਉਦਯੋਗ ਤੇ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਆਸ਼ੂ ਜਿੰਦਲ, ਜਗਰਾਜ ਸਿੰਘ ਬਾਗੜੀ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕਰੋੜ ਸਾਹਿਬ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸੰਤ ਰਜਿੰਦਰ ਸਿੰਘ ਅੱਜ ਮੋਗਾ ਵਿਖੇ, ਸੰਗਤਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।