09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੁਪਰੀਮ ਕੋਰਟ ਦੇ ਫ਼ੈਸਲੇ ਨੇ ਖੋਲ੍ਹੀ ਨਗਰ ਨਿਗਮ ਚੋਣਾਂ ਦੀ ਪੋਲ-ਡਾ. ਚੀਮਾ

ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਹੈ ਕਿ ਦਸੰਬਰ 2024 ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ।

ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਹੈ ਕਿ ਦਸੰਬਰ 2024 ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ। ਪਾਰਟੀ ਨੇ ਚੋਣ ਪ੍ਰਕਿਰਿਆ ਵਿਚ ਕਥਿਤ ਤੌਰ ’ਤੇ ਦਖ਼ਲ ਦੇਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ਹੈ । ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੇ ਤੱਥ ਖੋਜੂ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਪਟਿਆਲਾ, ਬਾਘਾਪੁਰਾਣਾ ਤੇ ਧਰਮਕੋਟ ਦੇ ਕੁੱਲ 50 ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਇਹ ਚੋਣਾਂ 6 ਹਫ਼ਤਿਆਂ ਅੰਦਰ ਕਰਵਾਉਣ ਅਤੇ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਸੇਵਾਮੁਕਤ ਹਾਈ ਕੋਰਟ ਜੱਜ ਦੀ ਅਗਵਾਈ ਵਿਚ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪਿਛਲੀ ਖ਼ਬਰ ਕੈਨੇਡਾ ਇੱਕ ਆਕਰਸ਼ਕ ਇਮੀਗ੍ਰੇਸ਼ਨ ਡੈਸਟੀਨੇਸ਼ਨ ਵਜੋਂ ਉਭਰ ਰਿਹਾ ਹੈ-ਲੈਫਟੀਨੈਂਟ ਕਰਨਲ ਸੰਧੂ 10-11 ਨੂੰ ਪੰਜਾਬ ਅਤੇ ਚੰ... ਅਗਲੀ ਖ਼ਬਰ ਦਾਲਾਂ , ਖੰਡ ਦੀਆਂ ਕੀਮਤਾਂ ’ ਚ ਤੇਜ਼ੀ ਜਾਰੀ , ਤਿਉਹਾਰੀ ਸੀਜ਼ਨ ’ ਚ ਵਿਗੜਿਆ ਲੋਕਾਂ ਦਾ ਬਜਟ ਥੋਕ ਬਾਜ਼ਾਰ ਵਿਚ ਛੋਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।