10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ’ਚ ਵਿਸ਼ਾਲ ਯੂਥ ਰਨ ਕੱਲ੍ਹ

ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਇਕ ਵਿਸ਼ਾਲ ‘ਯੂਥ ਰਨ’ ਕਰਵਾਈ ਜਾ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਗੁਰਸ਼ਰਨ ਸਿੰਘ ਛੀਨਾ ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਪੰਜਾਬ ਅਤੇ ਗੁਰਪ੍ਰਤਾਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਇਕ ਵਿਸ਼ਾਲ ‘ਯੂਥ ਰਨ’ ਕਰਵਾਈ ਜਾ ਰਹੀ ਹੈ। ਉਕਤ ਜਾਣਕਾਰੀ ਦਿੰਦਿਆਂ ਗੁਰਸ਼ਰਨ ਸਿੰਘ ਛੀਨਾ ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਪੰਜਾਬ ਅਤੇ ਗੁਰਪ੍ਰਤਾਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਨੇ ਪੰਜਾਬ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੌੜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ‘ਯੁੱਧ ਨਸਅਿਾਂ ਦੇ ਵਿਰੁੱਧ’ ਤਹਿਤ ਪਹਿਲਾਂ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿਚ ਨੌਜਵਾਨਾਂ ਦੀ ਮੈਰਾਥਨ ਕਰਵਾਈ ਜਾ ਚੁੱਕੀ ਹੈ ਜਿਥੇ ਯੂਥ ਰਨ ਦੇ ਪ੍ਰੋਗਰਾਮ ਨੂੰ ਜਨਤਾ ਅਤੇ ਨੌਜਵਾਨਾਂ ਦਾ ਭਰਪੂਰ ਸਮਰਥਨ ਮਿਲਿਆ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ 11 ਅਕਤੂਬਰ ਨੂੰ ਸਵੇਰੇ 5 ਵਜੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਤੋਂ ਇਸ ‘ਯੂਥ ਰਨ’ ਦੀ ਸ਼ੁਰੂਆਤ ਹੋਵੇਗੀ, ਜਿਸ ’ਚ ਅੰਮ੍ਰਿਤਸਰ ਦੇ ਸਾਰੇ ਵਿਧਾਇਕ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਭਾਈ ਜਿੰਦਾ ਸੁੱਖਾ ਦਾ 34ਵਾਂ ਸ਼ਹੀਦੀ ਸਮਾਗਮ ਗਦਲੀ ’ਚ ਕਰਵਾਇਆ ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦੁਸਹਿਰਾ ਪੁਰਬ 11 ਤੋਂ 20 ਤੱਕ ਮਨਾਇਆ ਜਾਵੇਗਾ- ਡਾ. ਵਿਜੇ ਸਤਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।