ਭਾਈ ਗਜਿੰਦਰ ਸਿੰਘ, ਜਸਟਿਸ ਪਤਵਾਲੀਆ ਤੇ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਅੱਜ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗਣਗੀਆਂ ਤਸਵੀਰਾਂ
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ 10 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਧਾਰਮਿਕ ਸਮਾਗਮ ਉਪਰੰਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਦਲ ਖ਼ਾਲਸਾ ਦੇ ਬਾਨੀ ਅਤੇ ਅਕਾਲ ਤਖ਼ਤ ਸਾਹਿਬ ਵਜੋਂ ਜਲਾਵਤਨ ਸਿੱਖ ਯੋਧੇ ਦਾ ਖਿਤਾਬ ਪ੍ਰਾਪਤ ਸਵ: ਭਾਈ ਗਜਿੰਦਰ ਸਿੰਘ ਤੋਂ ਇਲਾਵਾ ਸੁਪਰੀਮ ਕੋਰਟ ਦੇ ਜਸਟਿਸ ਸਵ: ਕੁਲਦੀਪ ਸਿੰਘ ਪਤਵਾਲੀਆ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਿਭਾਉਣਗੇ।
ਭ
ਭਾਈ ਗਜਿੰਦਰ ਸਿੰਘ
10-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ 10 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਧਾਰਮਿਕ ਸਮਾਗਮ ਉਪਰੰਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਦਲ ਖ਼ਾਲਸਾ ਦੇ ਬਾਨੀ ਅਤੇ ਅਕਾਲ ਤਖ਼ਤ ਸਾਹਿਬ ਵਜੋਂ ਜਲਾਵਤਨ ਸਿੱਖ ਯੋਧੇ ਦਾ ਖਿਤਾਬ ਪ੍ਰਾਪਤ ਸਵ: ਭਾਈ ਗਜਿੰਦਰ ਸਿੰਘ ਤੋਂ ਇਲਾਵਾ ਸੁਪਰੀਮ ਕੋਰਟ ਦੇ ਜਸਟਿਸ ਸਵ: ਕੁਲਦੀਪ ਸਿੰਘ ਪਤਵਾਲੀਆ ਅਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਿਭਾਉਣਗੇ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਦਲ ਖ਼ਾਲਸਾ ਦੇ ਆਗੂ ਅਤੇ ਉਕਤ ਸਿੱਖ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਣਗੇ। ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ 29 ਸਤੰਬਰ 1981 ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੀ ਰਿਹਾਈ ਲਈ ਸਾਥੀਆਂ ਸਮੇਤ ਭਾਰਤ ਤੋਂ ਹਵਾਈ ਜਹਾਜ਼ ਅਗਵਾ ਕਰਕੇ ਲਾਹੌਰ ਲੈ ਗਏ ਸਨ ਤੇ ਪਾਕਿਸਤਾਨ ਵਿਚ ਜਲਾਵਤਨੀ ਦੀ ਜ਼ਿੰਦਗੀ ਹੰਢਾਉਂਦਿਆਂ ਜੁਲਾਈ 2024 ਵਿਚ ਉਹ ਸਦੀਵੀ ਵਿਛੋੜਾ ਦੇ ਗਏ।