11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਥਕ ਧਿਰਾਂ ਨਾਲ ਸਿਧਾਂਤਕ ਤੌਰ ’ਤੇ ਗੱਠਜੋੜ ਕਰਨ ਲਈ ਗੰਭੀਰ-ਢੀਂਡਸਾ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਆਖਿਆ ਹੈ ਕਿ ਦਲ ਸਿਧਾਂਤਕ ਤੌਰ ’ਤੇ ਪੰਥਕ ਧਿਰਾਂ ਨਾਲ ਗੱਠਜੋੜ ਕਰਨ ਲਈ ਤਿਆਰ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਭਖਦੇ ਮੁੱਦਿਆਂ ਦਾ ਹੱਲ ਕਰਨ ਲਈ ਗੰਭੀਰਤਾ ਜੁਟਾਉਂਦੀ ਹੈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭਾਜਪਾ ਨਾਲ ਵੀ ਗੱਠਜੋੜ ਤੋਂ ਇਨਕਾਰ ਨਹੀਂ ਹੋ ਸਕਦਾ।

ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਪੱਸ਼ਟ ਆਖਿਆ ਹੈ ਕਿ ਦਲ ਸਿਧਾਂਤਕ ਤੌਰ ’ਤੇ ਪੰਥਕ ਧਿਰਾਂ ਨਾਲ ਗੱਠਜੋੜ ਕਰਨ ਲਈ ਤਿਆਰ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਭਖਦੇ ਮੁੱਦਿਆਂ ਦਾ ਹੱਲ ਕਰਨ ਲਈ ਗੰਭੀਰਤਾ ਜੁਟਾਉਂਦੀ ਹੈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਭਾਜਪਾ ਨਾਲ ਵੀ ਗੱਠਜੋੜ ਤੋਂ ਇਨਕਾਰ ਨਹੀਂ ਹੋ ਸਕਦਾ। ਇਹ ਪ੍ਰਗਟਾਵਾ ਉਨ੍ਹਾਂ ਇਥੇ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੂਸਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਮੂਸਾ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗੱਠਜੋੜ ਫਿਰ ਹੋ ਸਕਦਾ ਹੈ ਜੇਕਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮੇ ’ਤੇ ਫ਼ੁੱਲ ਚੜ੍ਹਾਉਣਗੇ। ਉਨ੍ਹਾਂ ਇਹ ਗੱਲ ਮੰਨੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸਮਝੌਤੇ ਦੀ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਜਸਵੰਤ ਸਿੰਘ ਕੋਟੜਾ, ਕੌਰ ਸਿੰਘ ਖਾਰਾ, ਸਤਨਾਮ ਸਿੰਘ ਭਲਾਈਕੇ, ਮਲਕੀਤ ਸਿੰਘ ਸਮਾਓਂ, ਸਤਿਗੁਰ ਸਿੰਘ ਅਨਮੋਲ, ਅਮਨਦੀਪ ਸਿੰਘ ਚੈਰੀ, ਸੁਖਮਨਦੀਪ ਸਿੰਘ ਡਿੰਪੀ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰੇਮ ਸੰਬੰਧਾਂ ਦੇ ਚਲਦਿਆਂ ਪ੍ਰੇਮਿਕਾ ਦਾ ਕਤਲ-ਪੁਲਿਸ ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਭੋਗ ’ਤੇ -ਵਿਸ਼ੇਸ਼ਸੰਘਰਸ਼ਾਂ ਦੀ ਤਪਸ਼ ਵਿਚ ਤਪ ਕੇ ਪਰਿਵਾਰ ਲਈ ਛਾਂ ਬਣੀ ਮਾਤਾ ਵਿੱਦਿਆ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।