11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦਾ ਪੰਜਾਬ ਦੌਰਾ

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਰਾਸ਼ਟਰੀ ਰਾਜਧਾਨੀ ਖੇਤਰ (ਐਨ. ਸੀ.

ਅਜੀਤ ਡੈਸਕ 11-10-2026
ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਹਵਾ ਦੀ ਗੁਣਵੱਤਾ ਦੇ ਪ੍ਰਬੰਧਨ ਲਈ ਗਠਿਤ ਕਮਿਸ਼ਨ ਦੀ ਇਕ ਉੱਚ ਪੱਧਰੀ ਟੀਮ ਨੇ ਕਮਿਸ਼ਨ ਦੇ ਮੈਂਬਰ (ਤਕਨੀਕੀ) ਡਾ. ਐੱਸ. ਡੀ. ਅੱਤਰੀ ਦੀ ਅਗਵਾਈ ਹੇਠ ਪੰਜਾਬ ਦੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦਾ ਦੌਰਾ ਕੀਤਾ। ਝੋਨੇ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦੌਰਾਨ ਇਨ੍ਹਾਂ ਵਿਚ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਖੇਤਰਾਂ ਵਿਚ ਰੋਕਥਾਮ ਦੇ ਉਪਾਵਾਂ ਦਾ ਜਾਇਜ਼ਾ ਲੈਣ ਲਈ ਇਹ ਦੌਰਾ ਕੀਤਾ ਗਿਆ। ਇਨ੍ਹਾਂ ਦੌਰਿਆਂ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਨਿਗਰਾਨੀ ਪ੍ਰਣਾਲੀ ਦੇ ਹਿੱਸੇ ਵਜੋਂ ਕਮਿਸ਼ਨ ਵਲੋਂ 18 ਜ਼ਿਲਿਆਂ ਸੰਗਰੂਰ, ਤਰਨ ਤਾਰਨ, ਫ਼ਿਰੋਜ਼ਪੁਰ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਮੋਗਾ, ਮਾਨਸਾ, ਫ਼ਾਜਿਲਕਾ, ਪਟਿਆਲਾ, ਲੁਧਿਆਣਾ, ਕਪੂਰਥਲਾ, ਫ਼ਰੀਦਕੋਟ, ਬਰਨਾਲਾ, ਮਾਲੇਰਕੋਟਲਾ, ਗੁਰਦਾਸਪੁਰ, ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ। ਇਹ ਤਾਇਨਾਤੀ 1 ਅਕਤੂਬਰ ਤੋਂ 30 ਨਵੰਬਰ ਤੱਕ ਕੀਤੀ ਗਈ ਹੈ। ਮੀਟਿੰਗ ਵਿਚ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ, ਅੰਮ੍ਰਿਤਸਰ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਤਰਨ ਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਦਿੱਤਿਆ ਸ਼ਰਮਾ, ਇੰਜੀਨੀਅਰ ਅੰਮ੍ਰਿਤਪਾਲ ਸਿੰਘ ਚਾਹਲ, ਐੱਸ.ਡੀ.ਓ. ਸੁਖਮਨੀ ਸਿੰਘ ਖਹਿਰਾ ਅਤੇ ਲਖਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਪਾਕਿ ਲਈ ਮੁਖਬਰੀ ਕਰਦੀ ਮਹਿਲਾ ਜਾਸੂਸ ਗ੍ਰਿਫ਼ਤਾਰ ਅਗਲੀ ਖ਼ਬਰ 79 ਵਰ੍ਹਿਆਂ ਦੀ ਹੋਈ ‘ ਅਟਾਰੀ - ਵਾਹਗਾ ਸਰਹੱਦ ’-1947 ’ਚ ਅੱਜ ਦੇ ਦਿਨ ਰੱਖੀ ਗਈ ਵਾਹਗਾ ਸੁਰੱਖਿਆ ਚੌਕੀ ਦੀ ਬੁਨਿਆਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।