12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪ੍ਰੀਖਿਆਵਾਂ ਵਾਲੇ ਦਿਨ ਰੈਲੀਆਂ ਤੇ ਜਲੂਸਾਂ ਦੀ ਇਜਾਜ਼ਤ ਨਾ ਦਿੱਤੀ ਜਾਵੇ-ਸੰਸਦੀ ਕਮੇਟੀ

ਨਵੀਂ ਦਿੱਲੀ, 11 ਅਕਤੂਬਰ (ਪੀ. ਟੀ.

ਅਜੀਤ ਡੈਸਕ 12-10-2026
ਨਵੀਂ ਦਿੱਲੀ, 11 ਅਕਤੂਬਰ (ਪੀ.ਟੀ.ਆਈ.) -ਸੰਸਦੀ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਅਹਿਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਰੈਲੀ, ਜਲੂਸ ਜਾਂ ਜਨਤਕ ਇਕੱਠ ਦੀ ਇਜਾਜ਼ਤ ਨਾ ਦੇਵੇ ਤਾਂ ਜੋ ਆਵਾਜਾਈ ਸੁਚਾਰੂ ਰਹੇ ਤੇ ਅਮਨ-ਕਾਨੂੰਨ ਦੀ ਵਿਵਸਥਾ ਪਹਿਲਾਂ ਹੀ ਯਕੀਨੀ ਬਣਾਈ ਜਾ ਸਕੇ। ਇਸ ਨਾਲ ਉਮੀਦਵਾਰਾਂ ਨੂੰ ਬਾਹਰੀ ਰੁਕਾਵਟਾਂ ਕਾਰਨ ਕਿਸੇ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਰਾਜ ਸਭਾ ਮੈਂਬਰ ਮੁਕੁਲ ਵਾਸਨਿਕ ਦੀ ਅਗਵਾਈ ਵਾਲੀ ਸਿੱਖਿਆ, ਮਹਿਲਾ, ਬੱਚੇ, ਨੌਜਵਾਨ ਤੇ ਖੇਡਾਂ ਬਾਰੇ ਸੰਸਦੀ ਸਥਾਈ ਕਮੇਟੀ ਨੇ ਰਾਜ ਸਭਾ ਦੇ ਚੇਅਰਮੈਨ ਨੂੰ ‘ਕੌਮੀ ਪ੍ਰੀਖਿਆ ਏਜੰਸੀ (ਐਨ.ਟੀ.ਏ.) ’ਚ ਸੁਧਾਰ ਤੇ ਮਜ਼ਬੂਤੀ’ ਬਾਰੇ ਆਪਣੀ ਰਿਪੋਰਟ ਸੌਂਪਦਿਆਂ ਇਹ ਸਿਫ਼ਾਰਸ਼ ਕੀਤੀ। ਰਿਪੋਰਟ ’ਚ ਕਿਹਾ ਗਿਆ ਹੈ ਕਿ ਪ੍ਰੀਖਿਆ ਵਾਲੇ ਦਿਨ ਰੈਲੀਆਂ, ਜਲੂਸਾਂ ਜਾਂ ਵੱਡੇ ਇਕੱਠਾਂ ਕਾਰਨ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਪਹੁੰਚਣ ’ਚ ਦੇਰੀ ਹੋ ਸਕਦੀ ਹੈ ਤੇ ਉਹ ਨਿਰਧਾਰਤ ਸਮੇਂ ਤੋਂ ਖੁੰਝ ਸਕਦੇ ਹਨ। ਇਸ ਲਈ ਕਮੇਟੀ ਨੇ ‘ਜਨਤਕ ਪ੍ਰੀਖਿਆਵਾਂ (ਅਣਉਚਿਤ ਸਾਧਨਾਂ ਦੀ ਰੋਕਥਾਮ) ਐਕਟ, 2024’ ’ਚ ਸੋਧ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰੀਖਿਆ ਵਾਲੇ ਦਿਨ ਅਜਿਹੇ ਇਕੱਠਾਂ ਦੀ ਇਜਾਜ਼ਤ ਰੋਕਣ ਦੇ ਨਿਰਦੇਸ਼ ਦੇਣ ਦੀ ਸਿਫ਼ਾਰਸ਼ ਕੀਤੀ ਹੈ।
ਪਿਛਲੀ ਖ਼ਬਰ ਪੱਛਮੀ ਬੰਗਾਲ ’ਚ ਐੱਸ.ਆਈ.ਆਰ. ਨਾਲ ਸਬੰਧਿਤ ਤਿੰਨ ਅਪੀਲੀ ਟ੍ਰਿਬਿਊਨਲ ਖਾਲੀ ਅਗਲੀ ਖ਼ਬਰ ਡਿਜੀ ਪੰਜਾਬ ਪੋਰਟਲ ਰਾਹੀਂ ਜਮ੍ਹਾਂ ਹੋਣ ਵਾਲੇ ਸਰਕਾਰੀ ਦਸਤਾਵੇਜ਼ਾਂ ਦੀਆਂ ਫ਼ੀਸਾਂ ’ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।