ਭਾਰਤ ਪਹੁੰਚੇ ਪਾਕਿ ਸਿੱਖ ਜਥੇ ਨੇ ਕੀਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ
ਅੰਮ੍ਰਿਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤੋਂ ਜਥਾ ਲੀਡਰਾਂ ਪਪਿੰਦਰ ਸਿੰਘ ਵਡੇਰਾ ਤੇ ਪ੍ਰੀਤਮ ਸਿੰਘ ਦੀ ਅਗਵਾਈ ’ਚ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਪਾਕਿ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ। ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਪਹੁੰਚੇ ਪਾਕਿ ਜਥੇ ਨੇ ਦਰਸ਼ਨਾਂ ਉਪਰੰਤ ਭਾਰੀ ਖ਼ੁਸ਼ੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕੀਤੇ ਜਾਣ ਤੋਂ ਐਨ ਪਹਿਲਾਂ ਉਨ੍ਹਾਂ ਨੇ ਅਸਥਾਨ ਦੇ ਦਰਸ਼ਨ ਕੀਤੇ।
ਅਜੀਤ ਡੈਸਕ
12-10-2026