ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਅਕਾਲੀ ਦਲ ਦੀ ਸਰਕਾਰ ਜ਼ਰੂਰੀ- ਜਥੇਦਾਰ ਪੰਜਗਰਾਈਆਂ
ਸ਼ੇਰਪੁਰ, 11 ਅਕਤੂਬਰ (ਦਰਸ਼ਨ ਸਿੰਘ ਖੇੜੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦਿਆਂ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਕਰਕੇ ਰੱਖ ਦਿੱਤਾ ਹੈ ਅਤੇ ਅੰਨੀ ਲੁੱਟ ਕਰਕੇ ਪੰਜਾਬ ਨੂੰ ਆਰਥਿਕ ਤੌਰ ’ਤੇ ਖੋਖਲਾ ਕਰ ਦਿੱਤਾ ਹੈ। ਹੁਣ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੰਜਾਬੀਆਂ ਕੋਲ ਕੇਵਲ ’ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੂੰ ਰਾਜਸੀ ਤਾਕਤ ਦੇਣੀ ਜ਼ਰੂਰੀ ਹੈ।
ਅਜੀਤ ਡੈਸਕ
12-10-2026