15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਝੋਟੇ ਦੇ ਕਾਤਲਾਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਨਸ਼ੇ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸ਼ਾਹੀ ਇਮਾਮ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਸ਼ਰੇਆਮ ਨਸ਼ਾ ਵੇਚਣ ਵਾਲੀਆਂ ਤਾਕਤਾਂ ਵਲੋਂ ਕੀਤਾ ਗਿਆ ਕਤਲ ਕਿਸੇ ਤਰ੍ਹਾਂ ਵੀ ਬਖ਼ਸ਼ਣ ਯੋਗ ਨਹੀਂ ।

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਨਸ਼ੇ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸ਼ਾਹੀ ਇਮਾਮ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਸ਼ਰੇਆਮ ਨਸ਼ਾ ਵੇਚਣ ਵਾਲੀਆਂ ਤਾਕਤਾਂ ਵਲੋਂ ਕੀਤਾ ਗਿਆ ਕਤਲ ਕਿਸੇ ਤਰ੍ਹਾਂ ਵੀ ਬਖ਼ਸ਼ਣ ਯੋਗ ਨਹੀਂ । ਉਨ੍ਹਾਂ ਕਿਹਾ ਕਿ ਝੋਟੇ ਦੇ ਕਾਤਲਾਂ ਨੂੰ ਸਰੇ ਬਾਜ਼ਾਰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ । ਪੰਜਾਬ ਪੁਲਿਸ ਨਸ਼ਾ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਅਪਣਾਏ ਤੇ ਮਾਨਯੋਗ ਅਦਾਲਤ ਨੂੰ ਚਾਹੀਦਾ ਹੈ ਕਿ ਫਾਸਟ ਟਰੈਕ ਦੇ ਉੱਤੇ ਇਸ ਮੁਕੱਦਮੇ ਦੀ ਸੁਣਵਾਈ ਕੀਤੀ ਜਾਵੇ ।
ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ ਵਿਧਾਨ ਸਭਾ 6 ਮਹੀਨਿਆਂ ਬਾਅਦ ਹੋਵੇਗੀ ਬਹਾਲ ਅਗਲੀ ਖ਼ਬਰ ਚੋਣ ਜ਼ਾਬਤੇ ਮਗਰੋਂ ‘ਆਪ’ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ ਲੋਕ: ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।