17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਜਨਾਥ ਸਿੰਘ ਦੇ ਬਿਆਨ ’ਤੇ ਭੜਕਿਆ ਪਾਕਿ

ਰਾਜਨਾਥ ਸਿੰਘ ਦੇ ਬਿਆਨ ’ਤੇ ਭੜਕਿਆ ਪਾਕਿ ਜਵਾਬੀ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਤਾਜ਼ਾ ਬਿਆਨ ਨੂੰ ਸਖ਼ਤੀ ਨਾਲ ਰੱਦ ਕਰਦਿਆਂ ਇਸ ਨੂੰ ਨਵੀਂ ਦਿੱਲੀ ਦੀ ਕਥਿਤ ਵਿਸਤਾਰਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ। ਪਾਕਿ ਮੁਤਾਬਿਕ ਅਜਿਹੀ ਬਿਆਨਬਾਜ਼ੀ ਖਿੱਤੇ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖ਼ਤਰਾ ਪੈਦਾ ਕਰਦੀ ਹੈ।

ਸੱਯਾਦ ਹੈਦਰ ਖਾਨ 17-10-2026
ਰਾਜਨਾਥ ਸਿੰਘ ਦੇ ਬਿਆਨ ’ਤੇ ਭੜਕਿਆ ਪਾਕਿ ਜਵਾਬੀ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਤਾਜ਼ਾ ਬਿਆਨ ਨੂੰ ਸਖ਼ਤੀ ਨਾਲ ਰੱਦ ਕਰਦਿਆਂ ਇਸ ਨੂੰ ਨਵੀਂ ਦਿੱਲੀ ਦੀ ਕਥਿਤ ਵਿਸਤਾਰਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ। ਪਾਕਿ ਮੁਤਾਬਿਕ ਅਜਿਹੀ ਬਿਆਨਬਾਜ਼ੀ ਖਿੱਤੇ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖ਼ਤਰਾ ਪੈਦਾ ਕਰਦੀ ਹੈ। ਪਾਕਿ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੱਯਾਦ ਹੈਦਰ ਖਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਹਮਲਾਵਰ ਕਦਮ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨਵੀਂ ਦਿੱਲੀ ਨੂੰ ਖ਼ਤਰਨਾਕ ਅਤੇ ਭੜਕਾਊ ਬਿਆਨਬਾਜ਼ੀ ਬੰਦ ਕਰਨ ਦੀ ਸਲਾਹ ਦਿੱਤੀ। ਇਹ ਪ੍ਰਤੀਕਰਮ ਰਾਜਨਾਥ ਸਿੰਘ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਪਾਕਿ ਵਲੋਂ ਸ਼ੁਰੂ ਹੋਣ ਵਾਲੇ ਕਿਸੇ ਵੀ ਭਵਿੱਖੀ ਅੱਤਵਾਦੀ ਹਮਲੇ ਦਾ ਭਾਰਤ ਵਲੋਂ ਹੋਰ ਵੀ ਸਖ਼ਤ ਜਵਾਬ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਲਾਹੌਰ ’ਚ ਸਥਾਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੀ ਕਰਵਾਈ ਜਾ ਰਹੀ ਉਸਾਰੀ ਭਾਰਤੀ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ ਕੀਤ... ਅਗਲੀ ਖ਼ਬਰ ਭਾਰਤ ਪਹੁੰਚੇ ਪਾਕਿ ਸਿੱਖ ਜਥੇ ਦੇ ਆਗੂ ਨੇ ਰਮੇਸ਼ ਸਿੰਘ ਅਰੋੜਾ ਖ਼ਿਲਾਫ਼ ਵਰਤੀ ਸਖ਼ਤ ਸ਼ਬਦਾਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।