18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਿੰਸਕ ਘਟਨਾਵਾਂ ਕਾਰਨ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ-ਸਚਿਨ ਪਾਇਲਟ

ਜਗਰਾਉਂ/ਸਿੱਧਵਾਂ ਬੇਟ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)-ਪਿਛਲੇ ਸਾਲ 31 ਅਕਤੂਬਰ ਨੂੰ ਗੋਲੀਆਂ ਮਾਰ ਕੇ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਪਿੰਡ ਗਿੱਦੜਵਿੰਡੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮ੍ਰਿਤਕ ਖਿਡਾਰੀ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਰਘਵੀਰ ਸਿੰਘ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ।

ਪਿੰਡ ਗਿੱਦੜਵਿੰਡੀ ਵਿਖੇ ਮਰਹੂਮ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਚਿਨ ਪਾਇਲਟ, ਪਰਗਟ ਸਿੰਘ, ਰਾਜਾ ਵੜਿੰਗ, ਰਵਿੰਦਰ ਡਾਲਵੀ, ਵਿਜੈ ਇੰਦਰ ਸਿੰਗਲਾ, ਜੱਗਾ ਹਿੱਸੋਵਾਲ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 18-10-2026
ਜਗਰਾਉਂ/ਸਿੱਧਵਾਂ ਬੇਟ, 17 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)-ਪਿਛਲੇ ਸਾਲ 31 ਅਕਤੂਬਰ ਨੂੰ ਗੋਲੀਆਂ ਮਾਰ ਕੇ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਪਿੰਡ ਗਿੱਦੜਵਿੰਡੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮ੍ਰਿਤਕ ਖਿਡਾਰੀ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਰਘਵੀਰ ਸਿੰਘ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟ ਕੀਤੀ। ਕਾਂਗਰਸੀ ਆਗੂਆਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਅੱਜ ਨਸ਼ੇ ਦੇ ਸੌਦਾਗਰਾਂ, ਗੈਂਗਸਟਰਾਂ ਤੇ ਗੁੰਡਾ ਅਨਸਰਾਂ ਦਾ ਅੱਡਾ ਬਣ ਚੁੱਕਿਆ ਹੈ ਅਤੇ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿਚ ਸ਼ਾਂਤੀ ਬਹਾਲ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਪਰ ਰਹੀਆਂ ਹਿੰਸਕ ਘਟਨਾਵਾਂ ਲੋਕਾਂ ਅੰਦਰ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਰਹੀਆਂ ਹਨ। ਇਸ ਮੌਕੇ ਸਚਿਨ ਪਾਇਲਟ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਜਾਵੇਗਾ ਅਤੇ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨਾਕਾਮੀਆਂ ’ਤੇ ਸਵਾਲ ਕਰਨ ਵਾਲਿਆਂ ’ਤੇ ਵੀ ਸਰਕਾਰ ਤਸ਼ੱਦਦ ਕਰ ਰਹੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਜੱਗਾ ਹਿੱਸੋਵਾਲ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਿਮਰਨਜੀਤ ਸਿੰਘ ਬੈਂਸ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਕਾਮਿਲ ਅਮਰ ਸਿੰਘ, ਸੁਰੇਸ਼ ਕੁਮਾਰ ਗਰਗ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਪ੍ਰਧਾਨ ਮਨੀ ਗਰਗ, ਮਨਜੀਤ ਸਿੰਘ ਹੰਬੜਾਂ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਹਲਕਾ ਇੰਚਾਰਜ ਇਸ਼ਵਰਜੋਤ ਚੀਮਾ, ਨਵਦੀਪ ਸਿੰਘ ਗਰੇਵਾਲ, ਰਾਜੇਸ਼ਇੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ, ਪ੍ਰੇਮ ਸਿੰਘ ਭੰਗੂ, ਪ੍ਰਧਾਨ ਹਰਜਾਪ ਸਿੰਘ, ਪ੍ਰਧਾਨ ਸੁਮਿਤਪਾਲ ਸਿੰਘ, ਜਗਜੀਤ ਸਿੰਘ ਕਾਉਂਕੇ, ਭਜਨ ਸਿੰਘ ਸਵੱਦੀ, ਸੰਜੀਵ ਚੌਧਰੀ, ਜਗਦੀਪ ਸਿੰਘ ਸੇਖੋਂ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੱਲਾਂ ਵਿਚੋਂ ਗੱਲ ਸੁਣੀਂਦੀ ਅਗਲੀ ਖ਼ਬਰ ਨਸ਼ਾ ਤਸਕਰ ਅਸ਼ਵਨੀ ਕੁਮਾਰ ਦਾ ਅਸਲ੍ਹਾ ਲਾਇਸੰਸ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।