20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਬੈਂਸ ਨੂੰ ਇਕ ਸਾਲ ਦੀ ਸਜ਼ਾ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਕਾਂਗਰਸ ਪਾਰਟੀ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਦਵਾਈਆਂ ਦੀਆਂ ਕੰਪਨੀਆਂ ਨਾਲ ਮਿਲੀਭੁਗਤ ਦੇ ਦੋਸ਼ ਲਗਾਉਣ ਦੇ ਮਾਮਲੇ ’ਚ ਅੱਜ ਸਥਾਨਕ ਅਦਾਲਤ ਨੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 1 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਭਾਵੇਂ ਕਿ ਜ਼ਮਾਨਤ ਦੇ ਭਰੇ ਪੁਰਾਣੇ ਮੁਚੱਲਕੇ (ਜ਼ਮਾਨਤੀ ਬੌਂਡ) ਨੂੰ ਅਦਾਲਤ ਨੇ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ।

ਸਿਮਰਜੀਤ ਸਿੰਘ ਬੈਂਸ 20-10-2026
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)-ਕਾਂਗਰਸ ਪਾਰਟੀ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਦਵਾਈਆਂ ਦੀਆਂ ਕੰਪਨੀਆਂ ਨਾਲ ਮਿਲੀਭੁਗਤ ਦੇ ਦੋਸ਼ ਲਗਾਉਣ ਦੇ ਮਾਮਲੇ ’ਚ ਅੱਜ ਸਥਾਨਕ ਅਦਾਲਤ ਨੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 1 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਭਾਵੇਂ ਕਿ ਜ਼ਮਾਨਤ ਦੇ ਭਰੇ ਪੁਰਾਣੇ ਮੁਚੱਲਕੇ (ਜ਼ਮਾਨਤੀ ਬੌਂਡ) ਨੂੰ ਅਦਾਲਤ ਨੇ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਾਬਕਾ ਵਿਧਾਇਕ ਬ੍ਰਹਮ ਮਹਿੰਦਰਾ ਦੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਹੁੰਦੇ ਸੀ ਉਸ ਵੇਲੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ੍ਰੀ ਮਹਿੰਦਰਾ ’ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਦੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨਾਲ ਸਾਂਝ ਹੈ। ਬਾਅਦ ’ਚ 2018 ’ਚ ਬ੍ਰਹਮ ਮਹਿੰਦਰਾ ਵਲੋਂ ਵਿਧਾਇਕ ਬੈਂਸ ਖ਼ਿਲਾਫ਼ ਪਟਿਆਲਾ ’ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ ਜੋ ਪਿਛਲੇ 8 ਸਾਲਾ ਤੋਂ ਚੱਲਿਆ ਆ ਰਿਹਾ ਸੀ। ਇਸ ਕੇਸ ਦੀ ਸੁਣਵਾਈ ਦੌਰਾਨ ਅੱਜ ਮਾਨਯੋਗ ਅਦਾਲਤ ਨੇ ਵਿਧਾਇਕ ਬੈਂਸ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਐਡ. ਭਸੀਨ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਸਿਮਰਜੀਤ ਸਿੰਘ ਬੈਂਸ ਅਦਾਲਤ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਵਾਰਡ ਨੰਬਰ 40 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਧਾਰਮਿਕ ਆਗੂ ਮੁਰਾਰੀ ਬਾਪੂ ਸ਼ਰਧਾਲੂਆਂ ਨਾਲ ਅਟਾਰੀ ਸਰਹੱਦ ’ਤੇ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।