21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਲੀਸ਼ੇਰ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਤੀਜੇ ਦਿਨ ਵੀ ਜਾਰੀ

ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਪਿੰਡ ਅਲੀਸ਼ੇਰ ਵਿਖੇ ਲਹਿਰਾਗਾਗਾ-ਜਾਖ਼ਲ ਮੁੱਖ ਮਾਰਗ ’ਤੇ ਐਤਵਾਰ ਦੁਪਹਿਰ ਵਾਪਰੇ ਭਿਆਨਕ ਸੜਕ ਹਾਦਸੇ ਸੰਬੰਧੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਇਨਸਾਫ਼ ਕਮੇਟੀ ਵਲੋਂ ਜਾਖ਼ਲ ਰੋਡ ’ਤੇ ਲਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਨਾਲ ਅੱਜ ਬਾਅਦ ਦੁਪਹਿਰ ਬਲਾਕ ਵਿਕਾਸ ਦਫ਼ਤਰ ਲਹਿਰਾਗਾਗਾ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਡੀ.

ਅਜੀਤ ਡੈਸਕ 21-10-2026
ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ, ਅਸ਼ੋਕ ਗਰਗ)-ਪਿੰਡ ਅਲੀਸ਼ੇਰ ਵਿਖੇ ਲਹਿਰਾਗਾਗਾ-ਜਾਖ਼ਲ ਮੁੱਖ ਮਾਰਗ ’ਤੇ ਐਤਵਾਰ ਦੁਪਹਿਰ ਵਾਪਰੇ ਭਿਆਨਕ ਸੜਕ ਹਾਦਸੇ ਸੰਬੰਧੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਇਨਸਾਫ਼ ਕਮੇਟੀ ਵਲੋਂ ਜਾਖ਼ਲ ਰੋਡ ’ਤੇ ਲਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਨਾਲ ਅੱਜ ਬਾਅਦ ਦੁਪਹਿਰ ਬਲਾਕ ਵਿਕਾਸ ਦਫ਼ਤਰ ਲਹਿਰਾਗਾਗਾ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਨੇ ਮੀਟਿੰਗ ਕੀਤੀ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਇਨਸਾਫ਼ ਕਮੇਟੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ, ਪੰਜ-ਪੰਜ ਮਰਲੇ ਦੇ ਪਲਾਟ ਅਤੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਰੱਖੀ, ਪਰ ਮੀਟਿੰਗ ਵਿਚ ਕਿਸੇ ਵੀ ਮੰਗ ’ਤੇ ਸਹਿਮਤੀ ਨਾ ਬਣਨ ਕਾਰਨ ਗੱਲਬਾਤ ਬੇਸਿੱਟਾ ਰਹੀ। ਕਮੇਟੀ ਨੇ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਮ੍ਰਿਤਕਾਂ ਦੀਆਂ ਦੇਹਾਂ ਦਾ ਨਾ ਤਾਂ ਪੋਸਟਮਾਰਟਮ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨਾ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗਾ । ਕਮੇਟੀ ਦੇ ਆਗੂਆਂ ਬਿੱਕਰ ਸਿੰਘ ਹਥੋਆ, ਜਗਜੀਤ ਸਿੰਘ ਭੁਟਾਲ, ਐਡਵੋਕੇਟ ਕਰਮਦੀਪ, ਐਡਵੋਕੇਟ ਪ੍ਰੇਮਪਾਲ, ਅਮਰਜੀਤ ਸ਼ਰਮਾ, ਮਨਜੀਤ ਸਿੰਘ ਸਰਪੰਚ, ਲਛਮਣ ਅਲੀਸ਼ੇਰ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਅਲੀਸ਼ੇਰ, ਮੇਘ ਰਾਜ, ਜਗਦੀਸ਼ ਪਾਪੜਾ, ਸਤਪਾਲ ਸਿੰਘ ਬਨੂੜ, ਸੀਤਾ ਰਾਮ, ਹਰੀ ਸਿੰਘ ਕੋਟੜਾ, ਸੱਗੂ ਸਿੰਘ, ਰਾਜਿੰਦਰ ਸਿੰਘ, ਪਾਲ ਸਿੰਘ, ਰਵਿੰਦਰ ਪਾਲ ਅਲੀਸ਼ੇਰ ਅਤੇ ਗੈਵੀ ਸ਼ਰਮਾ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ਮੁਲਤਵੀ ਅਗਲੀ ਖ਼ਬਰ ਗੁਰੂ ਨਗਰੀ ਦੀ ਸਥਾਪਨਾ ਤੇ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ-ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।