ਖ਼ੁਦ ਕਰਜ਼ੇ ’ਚ ਡੁੱਬਿਆ ਪਾਕਿ ਹੁਣ ਦੂਜੇ ਦੇਸ਼ਾਂ ਨੂੰ ਕਰਜ਼ਾ ਸੰਭਾਲਣ ਦੇ ਦੇਵੇਗਾ ਗੁਰ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਬੈਂਕਾਕ ਵਿਚ ਸੰਯੁਕਤ ਰਾਸ਼ਟਰ ਦੇ ਸਮਰਥਨ ਪ੍ਰਾਪਤ ‘ਬੋਰੋਅਰਜ਼ ਪਲੇਟਫਾਰਮ’ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪਾਕਿਸਤਾਨ ਖ਼ੁਦ ਭਾਰੀ ਵਿਦੇਸ਼ੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ।
ਅਜੀਤ ਡੈਸਕ
21-10-2026