22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖ਼ਰੀਦੀਆਂ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ 21,019 ਖੇਤੀ ਮਸ਼ੀਨਾਂ ਖਰੀਦੀਆਂ ਹਨ। ਇਹ ਕਦਮ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ 21,019 ਖੇਤੀ ਮਸ਼ੀਨਾਂ ਖਰੀਦੀਆਂ ਹਨ। ਇਹ ਕਦਮ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੰਤਰੀ ਅਨੁਸਾਰ, ਕਿਸਾਨਾਂ ਨੇ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨਾਂ ਖਰੀਦੀਆਂ ਹਨ, ਜਿਨ੍ਹਾਂ ਦੀ ਗਿਣਤੀ 14,274 ਹੈ। ਇਸ ਤੋਂ ਇਲਾਵਾ 1,721 ਮਲਚਰ, 1,346 ਹਾਈਡ੍ਰੌਲਿਕ ਰਿਵਰਸੀਬਲ ਐੱਮ.ਬੀ. ਪਲੌਅ, 1,123 ਜ਼ੀਰੋ ਟਿੱਲ ਡਰਿੱਲ ਅਤੇ 927 ਬੇਲਿੰਗ ਮਸ਼ੀਨਾਂ ਖਰੀਦੀਆਂ ਗਈਆਂ ਹਨ। ਕਿਸਾਨਾਂ ਨੇ 874 ਸਟਰਾਅ ਰੇਕਸ ਸਮੇਤ ਹੋਰ ਮਸ਼ੀਨਾਂ ਵਿਚ ਵੀ ਦਿਲਚਸਪੀ ਦਿਖਾਈ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ਦੀ ਖਰੀਦ ’ਤੇ 50 ਫ਼ੀਸਦੀ ਤੇ ਕਸਟਮ ਹਾਇਰਿੰਗ ਸੈਂਟਰਾਂ, ਕਿਸਾਨ ਉਤਪਾਦਕ ਸੰਗਠਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਲਗਭਗ 90 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਸਾਲ 2022 ਵਿਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ, ਜਦਕਿ 2025 ਵਿਚ ਇਹ ਗਿਣਤੀ ਘਟ ਕੇ 5,114 ਰਹਿ ਗਈ। ਸਰਕਾਰ ਨੇ ਸਾਲ 2026-27 ਲਈ ਪਰਾਲੀ ਪ੍ਰਬੰਧਨ ਵਾਸਤੇ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਮੰਤਰੀ ਨੇ ਕਿਹਾ ਕਿ ਸੁਪਰ ਸੀਡਰ ਤੇ ਜ਼ੀਰੋ ਟਿੱਲ ਡਰਿੱਲ ਵਰਗੀਆਂ ਮਸ਼ੀਨਾਂ ਨਾਲ ਕਿਸਾਨ ਪਰਾਲੀ ਨੂੰ ਖੇਤਾਂ ਵਿਚ ਰੱਖ ਕੇ ਹੀ ਕਣਕ ਦੀ ਬਿਜਾਈ ਕਰ ਸਕਦੇ ਹਨ। ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿਚ ਮਦਦ ਮਿਲਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਟਿਕਾਊ ਖੇਤੀ ਅਪਣਾਉਣ ਲਈ ਲਗਾਤਾਰ ਸਹਾਇਤਾ ਦੇਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ-ਸਿਰਸਾ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।