ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ-ਸਿਰਸਾ
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਭਾਜਪਾ ਆਗੂ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਅਤੇ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸੋਚ ਆਪਣੇ ਪੂਰਵਜਾਂ ਵਰਗੀ ਹੈ।
ਅਜੀਤ ਡੈਸਕ
22-10-2026