22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨਾਲ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਮੀਟਿੰਗ ਰਹੀ ਅਸਫਲ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ): ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ। ਇਸ ਵਿਚ ਮੇਨ ਸਕੱਤਰੇਤ ਤੇ ਮਿੰਨੀ ਸਕੱਤਰੇਤ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ): ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ। ਇਸ ਵਿਚ ਮੇਨ ਸਕੱਤਰੇਤ ਤੇ ਮਿੰਨੀ ਸਕੱਤਰੇਤ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ 18 ਸਤੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਹਰ ਮਹੀਨੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਗਲੀ ਮੀਟਿੰਗ ਸਬੰਧੀ ਕੋਈ ਪੱਤਰ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਸੀ। ਆਗੂਆਂ ਨੇ ਦਾਅਵਾ ਕੀਤਾ ਕਿ ਰੈਲੀ ਦੇ ਦਬਾਅ ਹੇਠ ਹੀ ਪਿਛਲੀ ਮੀਟਿੰਗ ਦੀ ਕਾਰਵਾਈ ਅੱਜ ਜਾਰੀ ਕੀਤੀ ਗਈ । ਇਸੇ ਦੌਰਾਨ ਸ਼ਾਮ ਚਾਰ ਵਜੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨਾਲ ਮੁਲਾਜ਼ਮ ਜਥੇਬੰਦੀਆਂ ਦੇ ਕਰੀਬ 40 ਆਗੂਆਂ ਦੀ ਮੀਟਿੰਗ ਹੋਈ । ਮੀਟਿੰਗ ਵਿਚ ਪਿਛਲੇ ਮਹੀਨੇ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੇ ਏਜੰਡੇ ’ਤੇ ਮੁੜ ਵਿਚਾਰ ਕੀਤਾ ਗਿਆ, ਪਰ ਆਗੂਆਂ ਅਨੁਸਾਰ ਕਿਸੇ ਵੀ ਮੰਗ ਬਾਰੇ ਠੋਸ ਭਰੋਸਾ ਨਹੀਂ ਮਿਲਿਆ । ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮ ਆਗੂ ਰੋਸ ਵਜੋਂ ਵਾਕਆਊਟ ਕਰ ਗਏ। ਮੁੱਖ ਸਕੱਤਰ ਨੇ ਮੀਟਿੰਗ ਦੀ ਕਾਰਵਾਈ ਦੇਰੀ ਨਾਲ ਜਾਰੀ ਹੋਣ ’ਤੇ ਖੇਦ ਪ੍ਰਗਟਾਇਆ। ਮਹਿੰਗਾਈ ਭੱਤੇ (ਡੀ.ਏ.) ਦੇ ਮੁੱਦੇ ’ਤੇ ਵੀ ਚਰਚਾ ਹੋਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ੍ਹ ਦੇ ਮੁਲਾਜ਼ਮਾਂ ਨੇ ਵੀ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਲਾਹਕਾਰ ਜਗਤਾਰ ਸਿੰਘ, ਸੁਖਵਿੰਦਰ ਸਿੰਘ, ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਬੁਲਾਰੇ ਸੁਖਚੈਨ ਸਿੰਘ ਖਹਿਰਾ, ਮਨਦੀਪ ਸਿੰਘ ਸਿੱਧੂ, ਫੂਡ ਸਪਲਾਈ ਵਿਭਾਗ ਦੇ ਪ੍ਰਧਾਨ ਹਰਚਰਨ ਸਿੰਘ, ਜਨਰਲ ਸਕੱਤਰ ਕਮਲਪ੍ਰੀਤ ਸਿੰਘ, ਵਿੱਤ ਤੇ ਯੋਜਨਾ ਵਿਭਾਗ ਪੰਜਾਬ ਤੋਂ ਸੈਬੀ ਗੋਪਾਲ, ਟਰਾਂਸਪੋਰਟ ਵਿਭਾਗ ਪੰਜਾਬ ਦੇ ਪ੍ਰਧਾਨ ਹਰਨੇਕ ਸਿੰਘ, ਆਰਕੀਟੈਕਚਰ ਵਿਭਾਗ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਧਾਨ ਸੁਖਵਿੰਦਰ ਸਿੰਘ, ਦਰਜ਼ਾ 4 ਯੂਨੀਅਨ (ਰਿਟਾਇਰਡ) ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਸਮਾਜ ਸੇਵੀ ਕੰਮਾਂ ਨੂੰ ਸਲਾਮ-ਭਾਈ ਬਲਵੰਤ ਸਿੰਘ ਰਾਜੋਆਣਾ ਅਗਲੀ ਖ਼ਬਰ ਮਾਲੇਰਕੋਟਲਾ ਦੇ ਮੁਹੰਮਦ ਯਾਸਿਰ ਨੇ ਸ਼ਾਟਪੁੱਟ ’ ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।