22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਈ. ਡਬਲਯੂ.

ਦਰਬਾਰਾ ਸਿੰਘ ਦੀ ਪੁਰਾਣੀ ਤਸਵੀਰ। 22-10-2026
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਈ.ਡਬਲਯੂ.ਐਸ. ਕਾਲੋਨੀ ਵਿਚ ਬੀਤੀ ਅੱਧੀ ਰਾਤ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਰਬਾਰਾ ਸਿੰਘ ਉਰਫ ਹੈਰੀ ਵਜੋਂ ਕੀਤੀ ਗਈ ਹੈ । ਉਸਦੀ ਉਮਰ 31 ਸਾਲ ਦੇ ਕਰੀਬ ਸੀ । ਡੀ.ਸੀ.ਪੀ. ਗੁਰਸੇਵਕ ਸਿੰਘ ਨੇ ਦੱਸਿਆ ਕਿ ਦਰਬਾਰਾ ਸਿੰਘ ਮੂਲ ਰੂਪ ਵਿਚ ਪੰਚਕੂਲਾ ਦਾ ਰਹਿਣ ਵਾਲਾ ਹੈ, ਪਰ ਪਿਛਲੇ ਕੁੱਝ ਸਮੇਂ ਤੋਂ ਆਪਣੇ ਪਰਿਵਾਰ ਤੋਂ ਅਲੱਗ ਉਹ ਤਾਜਪੁਰ ਰੋਡ ’ਤੇ ਇਕੱਲਾ ਹੀ ਕਮਰੇ ਵਿਚ ਰਹਿ ਰਿਹਾ ਸੀ। ਬੀਤੀ ਰਾਤ ਦਰਬਾਰਾ ਸਿੰਘ ਅਤੇ ਉਸ ਦੇ ਸਾਥੀ ਈ.ਡਬਲਯੂ.ਐਸ. ਕਾਲੋਨੀ ਵਿਚ ਜਾ ਰਹੇ ਸਨ, ਜਿੱਥੇ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਇਨ੍ਹਾਂ ਦਾ ਤਕਰਾਰ ਜੋਂਟੀ ਅਤੇ ਉਸ ਦੇ ਸਾਥੀਆਂ ਨਾਲ ਹੋ ਗਿਆ । ਜੋਂਟੀ ਵਲੋਂ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਕ ਗੋਲੀ ਦਰਬਾਰਾ ਸਿੰਘ ਦੀ ਛਾਤੀ ਵਿਚ ਲੱਗੀ। ਲਹੂ ਲੁਹਾਨ ਹੋਇਆ ਦਰਬਾਰਾ ਸਿੰਘ ਉੱਥੇ ਹੀ ਡਿਗ ਪਿਆ। ਗੰਭੀਰ ਹਾਲਤ ਵਿਚ ਉਸ ਨੂੰ ਸੀ.ਐਮ.ਸੀ. ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਜੋਂਟੀ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢੇ-ਜਥੇਦਾਰ ਗੜਗੱਜ ਅਗਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ’ਤੇ ਪਿੰਡ ਭੂਰਾ ਕੋਹਨਾ ’ਚ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।