ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਗੁਰਮਤਿ ਸਮਾਗਮਾਂ ਦੀ ਆਰੰਭਤਾ
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ ’ਚ 23, 24 ਅਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ 38ਵੇਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ 3 ਰੋਜ਼ਾ ਗੁਰਮਤਿ ਸਮਾਗਮ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਪਹੁੰਚ ਕੇ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ।
ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ ’ਚ 23, 24 ਅਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ 38ਵੇਂ ਗੁਰਮਤਿ ਸਮਾਗਮ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖਾਲਸਾ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ 3 ਰੋਜ਼ਾ ਗੁਰਮਤਿ ਸਮਾਗਮ ’ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਪਹੁੰਚ ਕੇ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਅੱਜ ਰਾਤ ਨੂੰ ਦੀਵਾਨ ਸੱਜਣਗੇ। ਇਸੇ ਤਰ੍ਹਾਂ 24 ਅਕਤੂਬਰ ਨੂੰ ਰਾਤ ਅਤੇ 25 ਅਕਤੂਬਰ ਨੂੰ ਦਿਨ ਸਮੇਂ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸੇਵਾ ਵਾਸਤੇ 70 ਕਮੇਟੀਆਂ ਬਣਾ ਕੇ ਸੇਵਾਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਬਾਬਾ ਤਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਇਸ ਸਥਾਨ ’ਤੇ ਗੁਰਮਤਿ ਸਮਾਗਮਾਂ ਦੀ ਸੇਵਾ ਕਰਦੇ ਰਹੇ ਹਨ ਤੇ ਸੰਗਤਾਂ ਵਿਚ ਅੱਜ ਵੀ ਬਾਬਾ ਅਮਰੀਕ ਸਿੰਘ ਪ੍ਰਤੀ ਅਥਾਹ ਪਿਆਰ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਤ-ਮਹਾਂਪੁਰਸ਼ ਤੇ ਸੰਗਤਾਂ ਹਾਜ਼ਰ ਸਨ।