24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਾਖੜ ਦੂਜੇ ਦਿਨ ਵੀ ਵਿਧਾਨ ਸਭਾ ਦੇ ਬਾਹਰ ਪੀੜਤ ਪਰਿਵਾਰ ਨਾਲ ਧਰਨਾ ਦੇਣ ਪੁੱਜੇ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਵੀ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਬੋਹਰ ਦੇ ਅਜੈ ਕੁਮਾਰ ਦੇ ਪੀੜਤ ਪਰਿਵਾਰ ਨਾਲ ਵਿਧਾਨ ਸਭਾ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਏ। ਸੁਨੀਲ ਜਾਖੜ ਨੇ ਪੀੜਤ ਪਰਿਵਾਰ ਨਾਲ ਕੱਲ੍ਹ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਸੀ।

ਪੰਜਾਬ ਵਿਧਾਨ ਸਭਾ ਦੇ ਬਾਹਰ ਸੁਨੀਲ ਜਾਖੜ ਅਜੈ ਕੁਮਾਰ ਦੇ ਪੀੜਤ ਪਰਿਵਾਰ ਨਾਲ ਧਰਨੇ ’ਚ ਸ਼ਾਮਿਲ ਹੁੰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 24-10-2026
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਵੀ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਬੋਹਰ ਦੇ ਅਜੈ ਕੁਮਾਰ ਦੇ ਪੀੜਤ ਪਰਿਵਾਰ ਨਾਲ ਵਿਧਾਨ ਸਭਾ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਏ। ਸੁਨੀਲ ਜਾਖੜ ਨੇ ਪੀੜਤ ਪਰਿਵਾਰ ਨਾਲ ਕੱਲ੍ਹ ਵੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅਜੈ ਕੁਮਾਰ ਨੂੰ ਪਿਛਲੇ ਮਹੀਨੇ ਅਬੋਹਰ ਵਿਚ ਇਕ ਮੰਦਰ ਦੇ ਬਾਹਰ ਗੋਲੀ ਮਾਰੀ ਗਈ ਸੀ ਅਤੇ 19 ਅਕਤੂਬਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਮੌਤ ਤੋਂ ਪਹਿਲਾਂ ਅਜੈ ਵਲੋਂ ਦਿੱਤੇ ਬਿਆਨ ਦੇ ਬਾਵਜੂਦ ਪੁਲਿਸ ਨੇ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਅਜੈ ਦੇ ਭਰਾ ਦੀ ਗਵਾਹੀ ਦੇ ਆਧਾਰ ’ਤੇ ਅਬੋਹਰ ਦੇ ਬਹੁਚਰਚਿਤ 2015 ਦੇ ਭੀਮ ਹੱਤਿਆਕਾਂਡ ਵਿਚ ਮੁਲਜ਼ਮਾਂ ਨੂੰ ਸਜ਼ਾ ਹੋਈ ਸੀ। ਹੁਣ ਪਰਿਵਾਰ ਉਨ੍ਹਾਂ ਹੀ ਲੋਕਾਂ ’ਤੇ ਅਜੈ ਦੀ ਹੱਤਿਆ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਾ ਰਿਹਾ ਹੈ। ਇਸ ਮੌਕੇ ਸੁਨੀਲ ਜਾਖੜ ਨੇ ਮੰਗ ਕੀਤੀ ਕਿ ਸਰਕਾਰ ਅਜੈ ਕੁਮਾਰ ਵਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਦੇ ਆਧਾਰ ’ਤੇ ਐੱਫ.ਆਈ.ਆਰ ਦਰਜ ਕਰੇ। ਜਾਖੜ ਨੇ ਦੋਸ਼ ਲਾਇਆ ਕਿ ਪਰਿਵਾਰ ਜਿਸ ਵਿਅਕਤੀ ’ਤੇ ਦੋਸ਼ ਲਗਾ ਰਿਹਾ ਹੈ, ਉਹ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਦਾ ਚਹੇਤਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਅਜੈ ਦੀ ਹੱਤਿਆ ਹੋਈ, ਉਸੇ ਦਿਨ ਕੇਜਰੀਵਾਲ ਨੇ ਖ਼ੁਦ ਉਸ ਨੂੰ ਆਸ਼ੀਰਵਾਦ ਦਿੱਤਾ ਸੀ। ਜਾਖੜ ਨੇ ਦੋਸ਼ ਲਾਇਆ ਕਿ ਸਬੰਧਿਤ ਵਿਅਕਤੀ ਨੇ ਪੰਜਾਬ ਨੈਸ਼ਨਲ ਬੈਂਕ ਦੇ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਨਾਲ 220 ਕਰੋੜ ਦਾ ਬੈਂਕ ਘੁਟਾਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਹੈ, ਤਾਂ ਜੋ ਬੈਂਕ ਉਸ ਦੀਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਆਪਣੀ ਬਕਾਇਆ ਰਕਮ ਵਸੂਲ ਨਾ ਕਰ ਸਕੇ। ਇਸ ਮੌਕੇ ਅਜੈ ਦੀ ਮਾਂ ਅਤੇ ਭੈਣ ਨੇ ਮੀਡੀਆ ਨੂੰ ਮਾਮਲੇ ਦੇ ਹਾਲਾਤ ਤੋਂ ਜਾਣੂ ਕਰਵਾਇਆ ਅਤੇ ਇਨਸਾਫ਼ ਦੀ ਮੰਗ ਕੀਤੀ।
ਪਿਛਲੀ ਖ਼ਬਰ 24 ਘੰਟਿਆਂ ਅੰਦਰ ਕਿਸਾਨਾਂ ਨੂੰ ਫ਼ਸਲ ਦੀ ਕੀਤੀ ਜਾ ਰਹੀ ਹੈ ਅਦਾਇਗੀ-ਮੁੱਖ ਮੰਤਰੀ ਅਗਲੀ ਖ਼ਬਰ ਰੇਲਵੇ ਵਲੋਂ ਰਾਊਂਡ-ਟ੍ਰਿਪ ਬੁਕਿੰਗ ’ਤੇ ਵਿਸ਼ੇਸ਼ ਰਿਆਇਤੀ ਦਰਾਂ ਉਪਲਬੱਧ ਕਰਵਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।