25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ 20 ਨਵੰਬਰ ਨੂੰ

ਘੁਮਾਣ, 24 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਘੁਮਾਣ ਦੀ ਧਰਤੀ ’ਤੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ।

ਅਜੀਤ ਡੈਸਕ 25-10-2026
ਘੁਮਾਣ, 24 ਅਕਤੂਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜਾਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਘੁਮਾਣ ਦੀ ਧਰਤੀ ’ਤੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ । 19 ਨਵੰਬਰ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ । 20 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ । ਉਪਰੰਤ ਕੀਰਤਨ ਸਮਾਗਮ ਹੋਣਗੇ ਅਤੇ ਸ਼ਾਮ ਨੂੰ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਤੇ ਸ਼੍ਰੀ ਨਾਮਦੇਵ ਸੇਵਾ ਸੁਸਾਇਟੀ ਘੁਮਾਣ ਦੇ ਮੈਂਬਰ ਆ ਗਏ ਸਨ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਸਵ. ਹਰਨੇਕ ਸਿੰਘ ਢਿੱਲੋਂ ਲੁਹਾਰਾ ਅਗਲੀ ਖ਼ਬਰ ਸੀ.ਬੀ.ਆਈ. ਜਾਂਚ ਦੇ ਬਾਵਜੂਦ ਟਿੱਪਰਾਂ ਨੇ ਰਾਤ ਦੇ ਹਨੇਰੇ ਵਿਚ ਹਿਮਾਚਲ ਪ੍ਰਦੇਸ਼ ਵੱਲ ਕੀਤਾ ਰੁਖ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।