24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਾਕਿ ਦੀ ਸਿੰਧ ਸਰਕਾਰ ਵਲੋਂ ਰਾਮ ਸਿੰਘ ਮਨੁੱਖੀ ਅਧਿਕਾਰ ਵਿਭਾਗ ਦੇ ਫੋਕਲ ਪਰਸਨ ਨਿਯੁਕਤ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਸੂਬਾਈ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਵਲੋਂ ਸਮਾਜ ਸੇਵੀ ਰਾਮ ਸਿੰਘ ਨੂੰ ਵਿਭਾਗ ਲਈ ਫੋਕਲ ਪਰਸਨ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਵਿਭਾਗ ਵਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ ।

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸਿੰਧ ਸੂਬਾਈ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਵਲੋਂ ਸਮਾਜ ਸੇਵੀ ਰਾਮ ਸਿੰਘ ਨੂੰ ਵਿਭਾਗ ਲਈ ਫੋਕਲ ਪਰਸਨ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਵਿਭਾਗ ਵਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ । ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਰਾਮ ਸਿੰਘ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨ, ਸਮਰਥਾ ਨਿਰਮਾਣ ਅਤੇ ਜਾਗਰੂਕਤਾ ਪ੍ਰੋਗਰਾਮਾਂ ’ਚ ਮਨੁੱਖੀ ਅਧਿਕਾਰ ਵਿਭਾਗ ਦੀ ਮਦਦ ਕਰਨਗੇ । ਇਸ ਤੋਂ ਇਲਾਵਾ ਉਹ ਪ੍ਰੋਗਰਾਮਾਂ ਦੀ ਸਫ਼ਲਤਾ ਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਹਿੱਸੇਦਾਰਾਂ ਨਾਲ ਤਾਲਮੇਲ ਵੀ ਬਣਾ ਕੇ ਰੱਖਣਗੇ । ਹੁਕਮ ’ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਰਾਮ ਸਿੰਘ ਦੀਆਂ ਇਹ ਸੇਵਾਵਾਂ ਪੂਰੀ ਤਰ੍ਹਾਂ ਸਵੈ-ਇੱਛਤ ਹੋਣਗੀਆਂ ਤੇ ਇਸ ਲਈ ਉਨ੍ਹਾਂ ਨੂੰ ਕੋਈ ਵਿੱਤੀ ਭੱਤਾ ਨਹੀਂ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਗਲੋਬਲ ਅੱਤਵਾਦੀ ਐਲਾਨੇ ਸਰਵਰ ਦੀ ਮੌਤ ’ਤੇ ਪਾਕਿ ਹਿੰਦੂ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਬਾਸਮਤੀ ਝੋਨੇ ਦੇ ਭਾਅ ਪੰਜ ਹਜ਼ਾਰ ਤੋਂ ਟੱਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।