24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਬਜੀਤ ਸਿੰਘ ਮਸੂਤਾ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਰੂਪਨਗਰ, 24 ਅਕਤੂਬਰ (ਸਤਨਾਮ ਸਿੰਘ ਸੱਤੀ)-ਪਿੰਡ ਹੁਸੈਨਪੁਰ ਨਾਲ ਸਬੰਧਿਤ ਸਰਬਜੀਤ ਸਿੰਘ ਮਸੂਤਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ.

ਅਜੀਤ ਡੈਸਕ 25-10-2026
ਰੂਪਨਗਰ, 24 ਅਕਤੂਬਰ (ਸਤਨਾਮ ਸਿੰਘ ਸੱਤੀ)-ਪਿੰਡ ਹੁਸੈਨਪੁਰ ਨਾਲ ਸਬੰਧਿਤ ਸਰਬਜੀਤ ਸਿੰਘ ਮਸੂਤਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਦਲਜੀਤ ਸਿੰਘ ਚੀਮਾ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ । ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਿੰਦਰ ਪਾਲ ਸਿੰਘ ਬੋਬੀ ਬੋਲਾ ਨੇ ਕਿਹਾ ਕਿ ਸਰਬਜੀਤ ਸਿੰਘ ਮਸੂਤਾ ਨੇ ਪਾਰਟੀ ਦੇ ਔਖੇ ਸਮੇਂ ਦੌਰਾਨ ਵੀ ਚਟਾਨ ਵਾਂਗ ਪਾਰਟੀ ਦਾ ਸਾਥ ਦਿੱਤਾ ਹੈ। ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ, ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਦਲਜੀਤ ਸਿੰਘ ਭੁੱਟੋ, ਕਿਰਪਾਲ ਸਿੰਘ, ਧਰਮਿੰਦਰਜੀਤ ਸਿੰਘ, ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਬਲਾਕ ਸੰਮਤੀ ਮੈਂਬਰ ਹਰਜਿੰਦਰ ਕੌਰ, ਗੁਰਸਰਨ ਸਿੰਘ ਅਲੀਪੁਰ, ਜਸਵੀਰ ਸਿੰਘ ਜੱਸਾ, ਕੇ.ਪੀ. ਸਿੰਘ ਦਿੱਲੀ ਵਾਲੇ, ਅਜਮੇਰ ਸਿੰਘ ਬਿੱਕੋ, ਰਮਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਸਰਬਜੀਤ ਸਿੰਘ ਮਸੂਤਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਮਾਤਾ ਸ਼ੀਲਾ ਰਾਣੀ ਅਗਲੀ ਖ਼ਬਰ ਗਲੋਬਲ ਅੱਤਵਾਦੀ ਐਲਾਨੇ ਸਰਵਰ ਦੀ ਮੌਤ ’ਤੇ ਪਾਕਿ ਹਿੰਦੂ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।