ਕਿਸਾਨ ਆਗੂ ਰਾਕੇਸ਼ ਟਿਕੈਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ
ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਕੌਮੀ ਬੁਲਾਰੇ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਹਵੇਲੀ ’ਚ ਪਰਿਵਾਰ ਨਾਲ ਮੁਲਾਕਾਤ ਕੀਤੀ । ਬਲਕੌਰ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਿੱਥੇ ਸਿੱਧੂ ਮੂਸੇਵਾਲਾ ਦੇ ਕੇਸ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੋਰ ਵੀ ਬਹੁਤ ਸਾਰੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ।
ਅਜੀਤ ਡੈਸਕ
25-10-2026