26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਵਿਸ਼ਵ ਭਰ ’ਚ ਅਰਦਾਸ ਕੀਤੀ ਜਾਵੇ ਜਥੇਦਾਰ ਵਲੋਂ ਖਾਲਸਾ ਪੰਥ ਨੂੰ ਦਿੱਤਾ ਸੰਦੇਸ਼

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿਚ ਗੁਰਦੁਆਰਾ ਸਾਹਿਬਾਨ ’ਚ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿਚ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿਚ ਗੁਰਦੁਆਰਾ ਸਾਹਿਬਾਨ ’ਚ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿਚ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।
ਪਿਛਲੀ ਖ਼ਬਰ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਬਲਤੇਜ ਪੰਨੂ ਦਾ ਭੂੰਦੜ ’ਤੇ ਪਲਟਵਾਰ: ਤੁਹਾਡੇ ਆਪਣੇ ਲੋਕ ਹੀ ਤੁਹਾਡੇ ਸੰਪਰਕ ਵਿਚ ਨਹੀਂ ਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।