26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਾ ਮੁਕਤ ਯਾਤਰਾ ਦੌਰਾਨ ਜਾਨ ਗੁਆਉਣ ਵਾਲੇ ਭਾਜਪਾ ਆਗੂਆਂ ਦੇ ਪਰਿਵਾਰਾਂ ਨੂੰ ਮਿਲੇ ਸੁਨੀਲ ਜਾਖੜ

ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਵਲੋਂ ਕੱਢੀ ਗਈ ਨਸ਼ਾ ਮੁਕਤ ਯਾਤਰਾ ਦੌਰਾਨ ਮਾਨਸਾ ਜ਼ਿਲ੍ਹੇ ’ਚ ਵਾਪਰੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਭਾਜਪਾ ਆਗੂ ਅਰਸ਼ਦੀਪ ਸਿੰਘ ਅਤੇ ਮਾਨਸਾ ਦੇ ਮੀਤ ਪ੍ਰਧਾਨ ਵਿਨੋਦ ਕਾਲੀ ਦੇ ਪਰਿਵਾਰਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੇ ਆਗੂਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਭਾਜਪਾ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।

ਨਸ਼ਾ ਮੁਕਤ ਯਾਤਰਾ ਦੌਰਾਨ ਜ਼ਖਮੀ ਹੋਏ ਨਵਦੀਪ ਸਿੰਘ ਨਾਲ ਮੁਲਾਕਾਤ ਦੌਰਾਨ ਸੁਨੀਲ ਜਾਖੜ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ। ਅਜੀਤ ਤਸਵੀਰ 26-10-2026
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਭਾਜਪਾ ਵਲੋਂ ਕੱਢੀ ਗਈ ਨਸ਼ਾ ਮੁਕਤ ਯਾਤਰਾ ਦੌਰਾਨ ਮਾਨਸਾ ਜ਼ਿਲ੍ਹੇ ’ਚ ਵਾਪਰੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਭਾਜਪਾ ਆਗੂ ਅਰਸ਼ਦੀਪ ਸਿੰਘ ਅਤੇ ਮਾਨਸਾ ਦੇ ਮੀਤ ਪ੍ਰਧਾਨ ਵਿਨੋਦ ਕਾਲੀ ਦੇ ਪਰਿਵਾਰਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੇ ਆਗੂਆਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਭਾਜਪਾ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਪਿੰਡ ਰਾਮਦਿੱਤੇ ਵਾਲਾ ਦੇ ਨਵਦੀਪ ਸਿੰਘ ਦਾ ਵੀ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸੁਨੀਲ ਜਾਖੜ ਨੇ ਕਿਹਾ ਕਿ ਅਰਸ਼ਦੀਪ ਸਿੰਘ ਅਤੇ ਵਿਨੋਦ ਕਾਲੀ ਦਾ ਬੇਵਕਤੀ ਵਿਛੋੜਾ ਉਨ੍ਹਾਂ ਦੇ ਪਰਿਵਾਰਾਂ ਲਈ ਅਸਹਿ ਦੁੱਖ ਹੈ। ਇਸ ਦੇ ਨਾਲ ਹੀ ਇਹ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਾਰਟੀ ਦੇ ਸਾਥੀਆਂ ਵਲੋਂ ਸਮਾਜ ਅਤੇ ਜਥੇਬੰਦੀ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਨਵਦੀਪ ਸਿੰਘ ਨਾਲ ਮੁਲਾਕਾਤ ਦੌਰਾਨ ਸੁਨੀਲ ਜਾਖੜ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨਵਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ 1 ਨਵੰਬਰ ਨੂੰ ਦਿੱਲੀ ’ਚ ਰੈਲੀ ਕਰਨ ਤੋਂ ਗੁਰੇਜ਼ ਕਰੇ ਕਾਂਗਰਸ-ਐਡਵੋਕੇਟ ਧਾਮੀ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਲਈ ‘ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ’ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।