26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਸਰਕਾਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਪਹਿਲਕਦਮੀ ਕਰੇ-ਕਾ. ਧਾਲੀਵਾਲ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਨੂੰ ਮੂਕ ਦਰਸ਼ਕ ਨਹੀਂ ਬਣਨਾ ਚਾਹੀਦਾ ਬਲਕਿ ਮੰਗਾਂ ਮੰਨ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸੀ.

ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ। ਤਸਵੀਰ : ਸੇਮੀ ਮਾਨਸਾ 26-10-2026
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਨੂੰ ਮੂਕ ਦਰਸ਼ਕ ਨਹੀਂ ਬਣਨਾ ਚਾਹੀਦਾ ਬਲਕਿ ਮੰਗਾਂ ਮੰਨ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸੀ. ਪੀ. ਆਈ. ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ ਨੇ ਇੱਥੇ ਤਿੰਨਕੋਨੀ ਨਜ਼ਦੀਕ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਝੋਟੇ ਦੀ ਕੁਰਬਾਨੀ ਤੇ ਨਸ਼ਾ ਵਿਰੋਧੀ ਮੁਹਿੰਮ ਨੇ ਪੰਜਾਬ ਦੇ ਲੋਕਾਂ ਨੂੰ ਹਲੂਣਾ ਦਿੰਦਿਆਂ ਡਰੱਗ ਮਾਫ਼ੀਆ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸੰਘਰਸ਼ ਜਾਰੀ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਘਰ-ਘਰ ਤੱਕ ਪਹੁੰਚਾਉਣ ਲਈ ਜਾਤ-ਪਾਤ, ਧਾਰਮਿਕ ਤੇ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੀ. ਪੀ. ਆਈ. ਐਕਸ਼ਨ ਕਮੇਟੀ ਦੇ ਹਰ ਫ਼ੈਸਲੇ ਦਾ ਪੂਰਨ ਸਹਿਯੋਗ ਕਰੇਗੀ। ਇਸ ਮੌਕੇ ਜ਼ਿਲ੍ਹਾ ਸਕੱਤਰ ਕਾ. ਕ੍ਰਿਸ਼ਨ ਚੌਹਾਨ, ਕਾ. ਮੁਹੰਮਦ ਖਲੀਲ, ਰਤਨ ਭੋਲਾ, ਬੂਟਾ ਸਿੰਘ ਬਰਨਾਲਾ, ਸੁਖਦੇਵ ਸਿੰਘ ਪੰਧੇਰ, ਭੂਸ਼ਨ ਸ਼ਰਮਾ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਗੁਰਚਰਨ ਸਿੰਘ ਭਿੰਡਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਲੋਨਾਈਜ਼ਰ ਦੇ ਸਹੁਰੇ ਘਰੋਂ 30 ਘੰਟੇ ਤੋਂ ਵੱਧ ਹੋਈ ਛਾਪੇਮਾਰੀ ਬੀਤੀ ਦੇਰ ਸ਼ਾਮ ਹੋਈ ਸਮਾਪਤ ਅਗਲੀ ਖ਼ਬਰ 1 ਨਵੰਬਰ ਨੂੰ ਦਿੱਲੀ ’ਚ ਰੈਲੀ ਕਰਨ ਤੋਂ ਗੁਰੇਜ਼ ਕਰੇ ਕਾਂਗਰਸ-ਐਡਵੋਕੇਟ ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।