27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗ਼ੈਰ ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ : 16 ਵਿਦੇਸ਼ੀ ਪਿਸਤੌਲ ਬਰਾਮਦ

ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 16 ਆਧੁਨਿਕ ਵਿਦੇਸ਼ੀ ਪਿਸਤੌਲ, ਸੱਤ ਜ਼ਿੰਦਾ ਕਾਰਤੂਸ ਤੇ ਇੱਕ ਹੌਂਡਾ ਐਕਟਿਵਾ ਸਕੂਟਰੀ ਬਰਾਮਦ ਕੀਤੀ ਹੈ।

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 16 ਆਧੁਨਿਕ ਵਿਦੇਸ਼ੀ ਪਿਸਤੌਲ, ਸੱਤ ਜ਼ਿੰਦਾ ਕਾਰਤੂਸ ਤੇ ਇੱਕ ਹੌਂਡਾ ਐਕਟਿਵਾ ਸਕੂਟਰੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19), ਹਰਦੀਪ ਸਿੰਘ ਉਰਫ਼ ਸ਼ਿਵ (18) ਅਤੇ ਦੋ ਨਾਬਾਲਗ ਲੜਕਿਆਂ ਵਜੋਂ ਹੋਈ ਹੈ। ਇਹ ਸਾਰੇ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਦੱਸੇ ਗਏ ਹਨ। ਪੁਲਿਸ ਅਨੁਸਾਰ, ਥਾਣਾ ਕੈਂਟ ਦੇ ਖੇਤਰ ਵਿਚ ਇੱਕ ਨਾਬਾਲਗ ਨੂੰ ਐਕਟਿਵਾ ਸਮੇਤ ਰੋਕ ਕੇ ਉਸ ਕੋਲੋਂ ਛੇ ਪਿਸਤੌਲ ਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਥਾਣਾ ਗੇਟ ਹਕੀਮਾ ਦੀ ਪੁਲਿਸ ਨੇ ਅਨਮੋਲ ਸਿੰਘ ਅਤੇ ਉਸ ਦੇ ਇੱਕ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਪੰਜ .30 ਬੋਰ ਪਿਸਤੌਲ ਬਰਾਮਦ ਕੀਤੇ । ਜਾਂਚ ਦੌਰਾਨ ਮਿਲੇ ਖੁਲਾਸਿਆਂ ਦੇ ਆਧਾਰ ’ਤੇ ਹਰਦੀਪ ਸਿੰਘ ਨੂੰ ਵੀ ਹੋਰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਬਰਾਮਦ ਹਥਿਆਰਾਂ ਵਿਚ ਗਲੋਕ, ਪੀ.ਐਕਸ.-5 ਸਟੋਰਮ ਅ ਹੋਰ ਵਿਦੇਸ਼ੀ ਪਿਸਤੌਲ ਸ਼ਾਮਿਲ ਹਨ। ਪੁਲਿਸ ਨੇ ਦੋ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਰਾਹੁਲ ਗਾਂਧੀ 4 ਨਵੰਬਰ ਨੂੰ ਪਿੰਡ ਫੱਗੂਵਾਲਾ ਤੋਂ ਵਿੱਢਣਗੇ ਪੰਜਾਬ ਮੁਹਿੰਮ ਅਗਲੀ ਖ਼ਬਰ ਪੰਜਾਬ ਦੇ ਨਿੱਜੀ ਸਕੂਲਾਂ ਨੂੰ ਵੱਡੀ ਰਾਹਤ, ਕੰਟੀਨਿਊਏਸ਼ਨ ਤੇ ਵਾਧੂ ਸੈਕਸ਼ਨ ਫ਼ੀਸ ’ਤੇ ਜੀ.ਐਸ.ਟੀ. ਵਸੂਲਣ ਦੇ ਹੁਕਮਾਂ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।